ਡੇਰਾ ਬਾਬਾ ਨਾਨਕ ਪੁੱਜੇ ਨਵਜੋਤ ਸਿੱਧੂ, ਕਰਤਾਰਪੁਰ ਕੋਰੀਡੋਰ ਖੋਲ੍ਹਣ ਲਈ ਕੀਤੀ ਅਰਦਾਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਸਰਹੱਦ 'ਤੇ ਪਹੁੰਚੇ ਸਿੱਧੂ

Navjot Sidhu arrives at Dera Baba Nanak

 

ਗੁਰਦਾਸਪੁਰ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਡੇਰਾ ਬਾਬਾ ਨਾਨਕ ਪਹੁੰਚੇ ਹਨ। ਇੱਥੇ ਉਨ੍ਹਾਂ ਨੇ ਦੂਰਬੀਨ ਰਾਹੀਂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ ਅਤੇ ਕਰਤਾਰਪੁਰ ਲਾਂਘਾ ਮੋੜ ਖੋਲ੍ਹੇ ਜਾਣ ਦੀ ਅਰਦਾਸ ਕੀਤੀ।

 

 

ਦੱਸ ਦੇਈਏ ਕਿ ਇਹ ਲਾਂਘਾ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਬੰਦ ਕੀਤਾ ਗਿਆ ਸੀ। ਇਸ ਨੂੰ ਖੁਲਵਾਉਣ ਲਈ ਕੁਝ ਸਮਾਂ ਪਹਿਲਾਂ ਮੁੱਖ ਮੰਤਰੀ ਚੰਨੀ ਨੇ ਵੀ ਕੇਂਦਰੀ ਗ੍ਰਹਿ ਮੰਤਰੀ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਸੀ। ਜਿਸ ਵਿੱਚ ਉਨ੍ਹਾਂ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ ਕੀਤੀ ਸੀ।

 

 

ਜ਼ਿਕਰਯੋਗ ਹੈ ਕਿ ਸਾਲ 2019 ਵਿੱਚ ਅੱਜ ਹੀ ਦੇ ਦਿਨ ਯਾਨੀ ਕਿ 9 ਨਵੰਬਰ ਨੂੰ ਕਰਤਾਰਪੁਰ ਕੋਰੀਡੋਰ ਖੋਲ੍ਹਿਆ ਗਿਆ ਸੀ। ਉਸ ਸਮੇਂ ਨਵਜੋਤ ਸਿੱਧੂ ਪਾਕਿਸਤਾਨ ਗਏ ਸਨ। ਜਿੱਥੇ ਸਿੱਧੂ ਨੇ ਪਾਕਿਸਤਾਨ ਦੇ ਪੀਐੱਮ ਇਮਰਾਨ ਖਾਨ ਦੀ ਜਮ ਕੇ ਤਾਰੀਫ ਕੀਤੀ ਸੀ।