ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਇੱਕ ਹੋਰ ਲਿਆ ਜਾਵੇਗਾ ਇਤਿਹਾਸਕ ਫੈਸਲਾ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਿੱਤਾ ਇਸ਼ਾਰਾ
ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਮੀਟਿੰਗ ਮੰਗਲਵਾਰ ਨੂੰ ਹੋਣ ਜਾ ਰਹੀ ਹੈ। ਇਸ ਦਾ ਏਜੰਡਾ ਫਿਲਹਾਲ ਸਪੱਸ਼ਟ ਨਹੀਂ ਹੈ। ਪਰ CM ਚਰਨਜੀਤ ਚੰਨੀ ਨੇ ਐਲਾਨ ਕੀਤਾ ਹੈ ਕਿ ਉਹ ਪੰਜਾਬ ਲਈ ਵੱਡਾ ਐਲਾਨ ਕਰਨਗੇ। ਪੰਜਾਬ 'ਚ ਬਿਜਲੀ ਦੇ ਬਿੱਲ ਮੁਆਫ ਕਰਨ ਅਤੇ ਇਸ ਦੀਆਂ ਦਰਾਂ ਸਸਤੀਆਂ ਕਰਨ ਦੇ ਨਾਲ-ਨਾਲ ਪੈਟਰੋਲ ਅਤੇ ਡੀਜ਼ਲ ਦੇ ਰੇਟਾਂ 'ਚ ਵੀ ਕਟੌਤੀ ਕੀਤੀ ਗਈ ਹੈ।
ਅਜਿਹੇ 'ਚ ਹੁਣ ਸੀਐੱਮ ਦੇ ਇਸ ਦਾਅਵੇ ਨੂੰ ਲੈ ਕੇ ਕਈ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਇਹ ਵੀ ਚਰਚਾ ਹੈ ਕਿ ਪੰਜਾਬ ਦੇ ਐਡਵੋਕੇਟ ਜਨਰਲ (ਏ.ਜੀ.) ਏ.ਪੀ.ਐਸ ਦਿਓਲ ਦੇ ਅਸਤੀਫ਼ੇ 'ਤੇ ਕੈਬਨਿਟ ਵਿੱਚ ਫੈਸਲਾ ਲਿਆ ਜਾ ਸਕਦਾ ਹੈ।
ਦਿਓਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹਾਲਾਂਕਿ ਇਸ ਨੂੰ ਕੈਬਨਿਟ ਦੀ ਮਨਜ਼ੂਰੀ ਨਹੀਂ ਮਿਲੀ। ਸਰਕਾਰ ਨੇ ਉਨ੍ਹਾਂ ਨੂੰ ਨਵਾਂ ਏਜੀ ਮਿਲਣ ਤੱਕ ਕੰਮ ਕਰਨ ਲਈ ਕਿਹਾ ਹੈ। ਸੋਮਵਾਰ ਨੂੰ ਨਵਜੋਤ ਸਿੱਧੂ ਨੇ ਵੀ ਇੱਕ ਵਾਰ ਫਿਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਸੀ। ਜਿਸ ਤੋਂ ਬਾਅਦ ਪੰਜਾਬ ਇੰਚਾਰਜ ਹਰੀਸ਼ ਚੌਧਰੀ ਨੇ ਸਿੱਧੂ ਅਤੇ ਸੀਐਮ ਚੰਨੀ ਦੀ ਮੀਟਿੰਗ ਕੀਤੀ।