ਸਕੂਲ ਬੱਸ ਹੇਠਾਂ ਆਉਣ ਨਾਲ ਸਰਕਾਰੀ ਸਕੂਲ ਪੱਖੋ ਕਲਾਂ ਦੇ ਵਿਦਿਆਰਥੀ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ ਬੱਚਾ

photo

 

ਬਰਨਾਲਾ- ਬਰਨਾਲਾ ਜ਼ਿਲ੍ਹੇ ਤੋਂ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ। ਇਥੇ ਸਕੂਲ ਬੱਸ ਹੇਠਾਂ ਆਉਣ ਕਾਰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਜ਼ਿਲ੍ਹਾ ਬਰਨਾਲਾ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ ਹੋ ਗਈ ਹੈ।

 ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿੰਡ ਭੈਣੀ ਫੱਤਾ ਤੋਂ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਲਿਜਾ ਰਹੀ ਸਕੂਲ ਬੱਸ ਦੇ ਹੇਠਾਂ ਆਉਣ ਕਾਰਨ  ਵਿਦਿਆਰਥੀ ਜਗਦੀਪ ਸਿੰਘ ਉਮਰ 17 ਸਾਲ ਦੀ ਮੌਤ ਹੋ ਗਈ ਹੈ। ਮ੍ਰਿਤਕ ਵਿਦਿਆਰਥੀ ਦੇ ਪਿਤਾ ਦੀ ਕੁੱਝ ਸਮਾਂ ਪਹਿਲਾ ਮੌਤ ਹੋ ਗਈ ਸੀ।

ਮ੍ਰਿਤਕ ਵਿਦਿਆਰਥੀ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਪੁਲਿਸ ਥਾਣਾ ਰੂੜੇਕੇ ਕਲਾਂ ਦੇ ਮੁੱਖ ਅਫ਼ਸਰ ਜਗਜੀਤ ਸਿੰਘ ਘੁਮਾਣ ਨੇ ਕਿਹਾ ਕਿ ਪੁਲਿਸ ਨੇ ਸਕੂਲ ਬੱਸ ਨੂੰ ਕਬਜੇ ਵਿਚ ਲੈ ਲਿਆ ਹੈ। ਮ੍ਰਿਤਕ ਵਿਦਿਆਰਥੀ ਦੀ ਮਾਤਾ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪੀੜਤ ਪਰਿਵਾਰਕ ਮੈਂਬਰਾਂ, ਪਿੰਡ ਵਾਸੀਆਂ ਅਤੇ ਰਿਸ਼ਤੇਦਾਰਾਂ ਨੇ ਸਕੂਲ ਪ੍ਰਿੰਸੀਪਲ ਅਤੇ ਸਟਾਫ ਸਮੇਤ ਬੱਸ ਡਰਾਈਵਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਥਾਣਾ ਰੂੜੇਕੇ ਕਲਾਂ ਦੇ ਐਸਐਚਓ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਦੂਜੇ ਪਾਸੇ ਸਕੂਲ ਪ੍ਰਬੰਧਕ ਇਸ ਮਾਮਲੇ ਤੋਂ ਪੱਲਾ ਝਾੜ ਰਹੇ ਹਨ।