ਨਸ਼ੇ ਦੇ ਦੈਂਤ ਨੇ ਨਿਗਲਿਆ 5 ਭੈਣਾਂ ਦਾ ਇਕਲੌਤਾ ਭਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧ ਰੱਖਦਾ ਹੈ ਮ੍ਰਿਤਕ ਨੌਜਵਾਨ

photo

 

ਅੰਮ੍ਰਿਤਸਰ : ਪੰਜਾਬ ਵਿਚ ਹਰ ਦਿਨ ਨੌਜਵਾਨਾਂ ਦੀ ਨਸ਼ਿਆਂ ਦੀ ਓਵਰਡੋਜ਼ (Drug Overdose) ਨਾਲ ਮੌਤ ਹੋ ਜਾਣ ਦੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹਨ। ਨਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਹਰ ਰੋਜ਼ ਵਧਦਾ ਹੀ ਜਾ ਰਿਹਾ ਹੈ ਤੇ ਇਸਦੀ ਭੇਂਟ ਚੜ੍ਹ ਰਹੇ ਹਨ ਨੌਜਵਾਨ। ਅਜਿਹਾ ਹੀ ਇਕ ਮਾਮਲਾ ਜ਼ਿਲ੍ਹਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ। ਜਿਥੇ 26 ਸਾਲਾਂ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਜੁਗਰਾਜ ਸਿੰਘ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ।

ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜੁਗਰਾਜ ਬੀਤੇ ਦਿਨੀਂ ਆਪਣੇ ਰਿਸ਼ਤੇਦਾਰਾਂ ਕੋਲ ਬਟਾਲਾ ਗਿਆ ਸੀ ਅਤੇ ਕੱਲ ਸ਼ਾਮ ਓਥੋਂ ਵਾਪਸ ਗਿਆ ਪਰ ਰਾਤ ਤੱਕ ਘਰ ਨਹੀਂ ਪੁਹੰਚਿਆ ਤੇ ਅੱਜ ਉਸਦੀ ਲਾਸ਼ ਮਿਲੀ ਹੈ। 

 ਵਧੇਰੇ ਜਾਣਕਾਰੀ ਦਿੰਦਿਆਂ ਡੀਐਸਪੀ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧ ਰੱਖਦਾ ਸੀ। ਮੌਕੇ 'ਤੇ ਪੁਹੰਚ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ  ਪੋਸਟਮਾਰਟਮ ਲਈ ਬਟਾਲਾ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਹੈ | ਉਹਨਾਂ ਕਿਹਾ ਮ੍ਰਿਤਕ ਕੋਲੋ ਇਕ ਏਅਰ ਗਨ ਅਤੇ ਇਕ ਬੈਗ ਮਿਲਿਆ ਹੈ। ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ |