Bihar: ਬਿਹਾਰ ਵਿਸ ਨੇ SC, ST ਅਤੇ OBC ਲਈ ਰਾਖਵੇਂਕਰਨ ਦੀ ਸੀਮਾ ਨੂੰ ਵਧਾ ਕੇ 65 ਫ਼ੀਸਦੀ ਕੀਤਾ 

ਏਜੰਸੀ

ਖ਼ਬਰਾਂ, ਪੰਜਾਬ

ਬਿੱਲ ਦੇ ਅਨੁਸਾਰ, ਐਸਟੀ ਲਈ ਮੌਜੂਦਾ ਰਾਖਵਾਂਕਰਨ ਦੁੱਗਣਾ ਕੀਤਾ ਜਾਵੇਗਾ ਜਦੋਂ ਕਿ ਅਨੁਸੂਚਿਤ ਜਾਤੀਆਂ ਲਈ ਇਸ ਨੂੰ 16 ਪ੍ਰਤੀਸ਼ਤ ਤੋਂ ਵਧਾ ਕੇ 20 ਪ੍ਰਤੀਸ਼ਤ ਕੀਤਾ ਜਾਵੇਗਾ

Nitish Kumar

 

ਪਟਨਾ - ਬਿਹਾਰ ਵਿਧਾਨ ਸਭਾ ਨੇ ਅਨੁਸੂਚਿਤ ਜਾਤੀਆਂ (ਐਸ.ਸੀ.), ਅਨੁਸੂਚਿਤ ਜਨਜਾਤੀ (ਐਸ.ਟੀ.), ਅਤਿ ਪੱਛੜੀਆਂ ਸ਼੍ਰੇਣੀਆਂ (ਈ.ਬੀ.ਸੀ.) ਅਤੇ ਹੋਰ ਪਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਲਈ ਰਾਖਵੇਂਕਰਨ ਦੀ ਮੌਜੂਦਾ ਸੀਮਾ ਨੂੰ 50 ਫ਼ੀਸਦੀ ਤੋਂ ਵਧਾ ਕੇ 65 ਫ਼ੀਸਦੀ ਕਰਨ ਦਾ ਪ੍ਰਸਤਾਵ ਦਿੱਤਾ ਹੈ। ਵਿਦਿਅਕ ਅਦਾਰਿਆਂ ਅਤੇ ਸਰਕਾਰੀ ਨੌਕਰੀਆਂ ਵਿਚ ਇਨ੍ਹਾਂ ਵਰਗਾਂ ਦੇ ਰਾਖਵੇਂਕਰਨ ਵਿਚ ਵਾਧਾ ਕਰਨ ਦੀ ਤਜਵੀਜ਼ ਵਾਲੇ ਬਿੱਲ ਨੂੰ ਵਿਧਾਨ ਸਭਾ ਵੱਲੋਂ ਆਵਾਜ਼ੀ ਵੋਟ ਰਾਹੀਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

ਬਿੱਲ ਦੇ ਅਨੁਸਾਰ, ਐਸਟੀ ਲਈ ਮੌਜੂਦਾ ਰਾਖਵਾਂਕਰਨ ਦੁੱਗਣਾ ਕੀਤਾ ਜਾਵੇਗਾ ਜਦੋਂ ਕਿ ਅਨੁਸੂਚਿਤ ਜਾਤੀਆਂ ਲਈ ਇਸ ਨੂੰ 16 ਪ੍ਰਤੀਸ਼ਤ ਤੋਂ ਵਧਾ ਕੇ 20 ਪ੍ਰਤੀਸ਼ਤ ਕੀਤਾ ਜਾਵੇਗਾ। ਜਦੋਂ ਕਿ ਈਬੀਸੀ ਲਈ ਰਾਖਵਾਂਕਰਨ 18 ਫ਼ੀਸਦੀ ਤੋਂ ਵਧਾ ਕੇ 25 ਫ਼ੀਸਦੀ ਅਤੇ ਓਬੀਸੀ ਲਈ ਰਾਖਵਾਂਕਰਨ 12  ਫ਼ੀਸਦੀ ਤੋਂ ਵਧਾ ਕੇ 15 ਫ਼ੀਸਦੀ ਕੀਤਾ ਜਾਵੇਗਾ।