Punjab Govt Job Appointment Letters: ਭਲਕੇ ਪੰਜਾਬ ਵਿਚ 596 ਮੁੰਡੇ- ਕੁੜੀਆਂ ਨੂੰ ਮਿਲਣਗੇ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਨੇ ਕਿਹਾ, ਅਹਿਸਾਨ ਨਹੀਂ ਫਰਜ਼ ਹੈ

Punjab Govt Job Appointment Letters

Punjab Govt Job Appointment Letters News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਲਕੇ ਸੂਬੇ ਦੇ 596 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਦਿਤੇ ਜਾਣਗੇ। ਇਨ੍ਹਾਂ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਨਿਯੁਕਤ ਕੀਤਾ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, “ਕੱਲ੍ਹ ਮਿਤੀ 10 ਨਵੰਬਰ 2023 ਦਿਨ ਸ਼ੁਕਰਵਾਰ ਨੂੰ ਵੱਖ ਵੱਖ ਮਹਿਕਮਿਆਂ ਦੇ 596 ਮੁੰਡੇ- ਕੁੜੀਆਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਵੰਡੇ ਜਾਣਗੇ...ਆਉਣ ਵਾਲੇ ਦਿਨਾਂ ਵਿਚ ਹਜ਼ਾਰਾਂ ਨੌਕਰੀਆਂ ਪੰਜਾਬੀਆਂ ਦੇ ਬੂਹੇ ’ਤੇ ਦਸਤਕ ਲਈ ਤਿਆਰ ਨੇ...ਅਹਿਸਾਨ ਨਹੀਂ ਫਰਜ਼ ਹੈ”।