ਪੰਜਾਬ ਪੁਲਿਸ ਵੱਲੋਂ 700 ਗ੍ਰਾਮ ਹੈਰੋਇਨ ਅਤੇ 58 ਹਜ਼ਾਰ ਰੁਪਏ ਡਰੱਗ ਮਨੀ ਸਮੇਤ 106 ਨਸ਼ਾ ਤਸਕਰ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

'ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ 253ਵਾਂ ਦਿਨ

Punjab Police arrests 106 drug smugglers with 700 grams of heroin and Rs 58,000 in drug money

ਚੰਡੀਗੜ੍ਹ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 253ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 303 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 78 ਐਫਆਈਆਰਜ਼ ਦਰਜ ਕਰਕੇ 106 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 253 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 35,925 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 700 ਗ੍ਰਾਮ ਹੈਰੋਇਨ, 3050 ਨਸ਼ੀਲੀਆਂ ਗੋਲੀਆਂ ਅਤੇ 57,910 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 70 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 303 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 322 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।