ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਅਹਿਮ ਮੁੱਦਿਆਂ 'ਤੇ ਹੋਵੇਗੀ ਗੱਲਬਾਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸਾਨਾਂ ਅਤੇ ਮੁਲਾਜ਼ਮਾਂ ਨਾਲ ਸੰਬੰਧਤ ਮਸਲੇ ਜਾਣਗੇ ਵਿਚਾਰੇ

Punjab Cabinet meeting

 

ਚੰਡੀਗੜ੍ਹ : ਅੱਜ  ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦੀ ਅਗਵਾਈ ਵਿਚ ਪੰਜਾਬ ਕੈਬਨਿਟ ਦੀ ਮੀਟਿੰਗ ਹੋਣ ਜਾ ਰਹੀ ਹੈ। ਜਿਸ ਵਿੱਚ ਕਿਸਾਨਾਂ ਤੇ ਮੁਲਾਜ਼ਮਾਂ ਨਾਲ ਸਬੰਧਤ ਮਸਲੇ ਵਿਚਾਰੇ ਜਾਣਗੇ।

 

ਜਾਣਕਾਰੀ ਮੁਤਾਬਿਕ ਕੈਬਨਿਟ ਵੱਲੋ ਨਰਮਾ ਪੱਟੀ ਵਿੱਚ ਗੁਲਾਬੀ ਸੁੰਡੀ ਨਾਲ ਨੁਕਸਾਨੀ ਫਸਲ ਦੇ ਮੁਆਵਜ਼ੇ ਵਿੱਚ ਵਾਧੇ ‘ਤੇ ਵੀ ਮੋਹਰ ਲੱਗ ਸਕਦੀ ਹੈ। ਪੰਜਾਬ ਸਰਕਾਰ ਵੱਲੋਂ ਇਹ ਵਾਧਾ 12 ਹਜ਼ਾਰ ਤੋਂ ਵਧਾ ਕੇ ਕਰੀਬ 17 ਹਜ਼ਾਰ ਰੁਪਏ ਪ੍ਰਤੀ ਏਕੜ ਕੀਤਾ ਗਿਆ ਹੈ। ਇਸਨੂੰ ਪ੍ਰਵਾਨਗੀ ਦਿੱਤੀ ਜਾਣੀ ਹੈ ਅਤੇ ਇਸੇ ਤਰ੍ਹਾਂ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੱਚੇ ਮੁਲਾਜ਼ਮਾਂ ਬਾਰੇ ਫੈਸਲਾ ਲਏ ਜਾਣ ਦੀ ਵੀ ਸੰਭਾਵਨਾ ਹੈ।