ਗੁਰੂ ਸਾਹਿਬਾਨ ਖ਼ਿਲਾਫ਼ ਮੰਦੀ ਸ਼ਬਦਾਵਲੀ ਬੋਲਣ ਵਾਲਾ ਅਨਿਲ ਅਰੋੜਾ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੂਤਰਾਂ ਅਨੁਸਾਰ ਅਨਿਲ ਅਰੋੜਾ ਨੂੰ ਪੰਚਕੂਲਾ ਤੋਂ ਕੀਤਾ ਗਿਆ ਗ੍ਰਿਫ਼ਤਾਰ

Anil arora arrest

 

ਲੁਧਿਆਣਾ - ਲੁਧਿਆਣਾ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਗੁਰੂ ਸਹਿਬਾਨ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲੇ ਮੁੱਖ ਕਥਿਤ ਦੋਸ਼ੀ ਅਨਿਲ ਅਰੋੜਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ | ਇਸ ਦੀ ਪੁਸ਼ਟੀ ਡੀ.ਸੀ.ਪੀ. ਵਰਿੰਦਰਪਾਲ ਸਿੰਘ ਬਰਾੜ ਨੇ ਕੀਤੀ ਹੈ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਜਲਦ ਹੀ ਹੋਰ ਖੁਲਾਸੇ ਕੀਤੇ ਜਾਣਗੇ।

 

 

 

ਸੂਤਰਾਂ ਅਨੁਸਾਰ ਅਨਿਲ ਅਰੋੜਾ ਨੂੰ ਪੰਚਕੂਲਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਬਾਬੇ ਨਾਨਕ ਬਾਰੇ ਮਾੜੀ ਸ਼ਬਦਾਵਲੀ ਵਰਤਣ ਤੋਂ ਬਾਅਦ ਅਨਿਲ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਲਗਾਤਾਰ ਕੀਤੀ ਜਾ ਰਹੀ ਸੀ। ਜਿਸ ਕਾਰਨ ਲੋਕਾਂ ਵੱਲੋਂ ਵਿਰੋਧ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਸਨ।

 

 

ਦੱਸ ਦੇਈਏ ਕਿ ਲੁਧਿਆਣਾ ਪੁਲਿਸ ਵੱਲੋਂ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂ ਅਨਿਲ ਅਰੋੜਾ ਦੀ ਗ੍ਰਿਫ਼ਤਾਰੀ ਲਈ ਪਿਛਲੇ ਕਈ ਦਿਨਾਂ ਤੋਂ ਭਾਲ ਕੀਤੀ ਜਾ ਰਹੀ ਸੀ। ਅਨਿਲ ਅਰੋੜਾ ਖਿਲਾਫ਼ ਪੁਲਿਸ ਕਮਿਸ਼ਨਰੇਟ ਵੱਲੋਂ ਇੱਕ ਇਸ਼ਤਿਹਾਰ ਜਾਰੀ ਕਰ ਕੇ ਅਰੋੜਾ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਦੇ ਇਨਾਮ ਦਾ ਐਲਾਨ ਵੀ ਕੀਤਾ ਗਿਆ ਸੀ।