2019 ਤਰਨਤਾਰਨ ਬੰਬ ਧਮਾਕਾ ਕਾਂਡ: ਅਦਾਲਤ ਨੇ ਬਿਕਰਮਜੀਤ ਸਿੰਘ ਨੂੰ 17 ਦਸੰਬਰ ਤੱਕ ਰਿਮਾਂਡ ’ਤੇ ਭੇਜਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁਹਾਲੀ: 2019 ਦੇ ਤਰਨਤਾਰਨ ਬੰਬ ਬਲਾਸਟ ਦੇ ਮੁੱਖ ਸਾਜਿਸ਼ਕਰਤਾ

Bikramjit Singh

 

ਮੁਹਾਲੀ: ਬਿਕਰਮਜੀਤ ਸਿੰਘ ਉਰਫ ਬਿਕਰ ਬਾਬਾ ਨੂੰ ਐਨਆਈਏ ਵੱਲੋਂ ਅੱਜ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਐਨਆਈਏ ਨੂੰ ਬਿਕਰਮਜੀਤ ਸਿੰਘ ਦਾ 17 ਦਸੰਬਰ ਤੱਕ ਦਾ ਰਿਮਾਂਡ ਮਿਲਿਆ ਹੈ। ਬਿਕਰਮਜੀਤ ਸਿੰਘ ਨੂੰ ਬੀਤੇ ਦਿਨੀਂ ਆਸਟਰੀਆ ਦੇ ਵਿਆਨਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਐਨਆਈਏ ਦੇ ਇਕ ਬੁਲਾਰੇ ਅਨੁਸਾਰ ਜਾਂਚ ਏਜੰਸੀ ਨੇ ਬਿਕਰਮਜੀਤ ਸਿੰਘ ਨੂੰ ਭਾਰਤ ਵਾਪਸ ਲਿਆਉਣ ਲਈ ਇਕ ਟੀਮ ਆਸਟਰੀਆ ਭੇਜੀ ਸੀ।

ਜ਼ਿਕਰਯੋਗ ਹੈ ਕਿ ਪਿੰਡ ਪੰਡੋਰੀ ਗੋਲਾ ਜ਼ਿਲ੍ਹਾ ਤਰਨਤਾਰਨ ਦੇ ਪਲਾਟ ਵਿਚ ਬੰਬ ਬਲਾਸਟ ਹੋ ਗਿਆ ਸੀ। ਇਸ ਦੌਰਾਨ ਦੋ ਆਰੋਪੀਆਂ ਦੀ ਮੌਤ ਹੋ ਗਈ ਅਤੇ ਇਕ ਦੀ ਅੱਖਾਂ ਦੀ ਰੋਸ਼ਨੀ ਚਲੀ ਗਈ। ਇਸ ਸਾਜ਼ਿਸ਼ ਵਿਚ ਪੰਜਾਬ ਪੁਲਿਸ ਵੱਲੋਂ ਤਕਰੀਬਨ 8 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ। ਇਹਨਾਂ ਵਿਚੋਂ ਬਿਕਰਮਜੀਤ ਸਿੰਘ  ਨੂੰ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ, ਜੋ ਕਿ ਇਸ ਘਟਨਾ ਤੋਂ ਬਾਅਦ ਫਰਾਰ ਚੱਲ ਰਿਹਾ ਸੀ।