ਬਰਨਾਲਾ ਤੋਂ ਨਵੇਂ ਚੁਣੇ ਗਏ ਵਿਧਾਇਕ ਕਾਲਾ ਢਿੱਲੋਂ ਨੇ ਚੁੱਕੀ ਸਹੁੰ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਚੁਕਵਾਈ ਸਹੁੰ
ਬਰਨਾਲਾ ਤੋਂ ਨਵੇਂ ਚੁਣੇ ਗਏ ਵਿਧਾਇਕ ਕਾਲਾ ਢਿੱਲੋਂ ਨੇ ਚੁੱਕੀ ਸਹੁੰ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਚੁਕਵਾਈ ਸਹੁੰ
Newly elected MLA from Barnala Kala Dhillon took oath
Newly elected MLA from Barnala Kala Dhillon took oath: ਬਰਨਾਲਾ ਵਿਧਾਨ ਸਭਾ ਹਲਕਾ ਤੋਂ ਜ਼ਿਮਨੀ ਚੋਣ ਜਿੱਤਣ ਵਾਲੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਅੱਜ ਆਪਣੇ ਅਹੁਦੇ ਦੀ ਸਹੁੰ ਚੁੱਕੀ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ।
ਇਸ ਮੌਕੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ ਕਈ ਸੀਨੀਅਰ ਆਗੂ ਮੌਜੂਦ ਸਨ। ਇਸ ਤੋਂ ਪਹਿਲਾਂ ਤਿੰਨ ਹੋਰ ਸੀਟਾਂ 'ਤੇ ਉਪ ਚੋਣ ਜਿੱਤਣ ਵਾਲੇ ਵਿਧਾਇਕਾਂ ਨੇ 2 ਦਸੰਬਰ ਨੂੰ ਸਹੁੰ ਚੁੱਕੀ ਸੀ।