ਪੰਜਾਬ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

 24 ਦਸੰਬਰ ਤੋਂ 31 ਦਸੰਬਰ 2024 ਤੱਕ ਕੀਤੀਆਂ ਛੁੱਟੀਆਂ

Punjab School Winter Vacation News

ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਹ ਛੁੱਟੀਆਂ 24 ਦਸੰਬਰ 2024 ਤੋਂ 31 ਦਸੰਬਰ 2024 ਤੱਕ ਰਹਿਣਗੀਆਂ। ਇਸ ਤੋਂ ਬਾਅਦ 1 ਜਨਵਰੀ 2025 ਤੋਂ ਸਕੂਲ ਪਹਿਲਾਂ ਵਾਂਗ ਆਪਣੇ ਨਿਰਧਾਰਤ ਸਮੇਂ 'ਤੇ ਖੁੱਲ੍ਹਣਗੇ।

 

ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ਵਿਚ ਆਖਿਆ ਗਿਆ ਹੈ ਕਿ ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੇ ਮੌਸਮ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਲ 2024 ਦੌਰਾਨ 24-12-2024 ਤੋਂ 31-12-2024 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।