ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਹੋਈ 12 ਸਾਲ ਦੀ ਕੈਦ

ਏਜੰਸੀ

ਖ਼ਬਰਾਂ, ਪੰਜਾਬ

ਸਾਲ 2015 ਵਿਚ ਹਥਿਆਰ ਤੇ ਨਸ਼ਾ ਬਰਾਮਦ ਹੋਣ ਦੇ ਮਾਮਲੇ ‘ਚ ਇਹ ਸਜਾ ਸੁਣਾਈ ਗਈ ਹੈ। 

File Photo

ਅੰਮ੍ਰਿਤਸਰ- ਗੈਂਗਸਟਰ ਜੱਗੂ ਭਗਵਾਨਪੁਰੀਆਂ ਨੂੰ ਅੰਮ੍ਰਿਤਸਰ ਅਦਾਲਤ ਨੇ 12 ਸਾਲ ਦੀ ਕੈਦ ਦੀ ਸਜਾ ਸੁਣਾਈ ਹੈ ਨਾਲ ਹੀ ਕੋਰਟ ਨੇ ਗੈਂਗਸਟਰ ਨੂੰ ਡੇਢ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਮਿਲੀ ਜਾਣਕਾਰੀ ਅਨੁਸਾਰ ਸਬੂਤਾਂ ਦੀ ਘਾਟ ਹੋਣ ਕਾਰਨ ਜੱਗੂ ਦੇ ਕੁੱਝ ਸਾਥੀ ਬਰੀ ਹੋ ਗਏ ਹਨ। ਜੱਗੂ ਭਗਵਾਨਪੁਰੀਆਂ ਇਸ ਵੇਲੇ ਪਟਿਆਲਾ ਜੇਲ੍ਹ ਵਿਚ ਬੰਦ ਹੈ। ਸਾਲ 2015 ਵਿਚ ਹਥਿਆਰ ਤੇ ਨਸ਼ਾ ਬਰਾਮਦ ਹੋਣ ਦੇ ਮਾਮਲੇ ‘ਚ ਇਹ ਸਜਾ ਸੁਣਾਈ ਗਈ ਹੈ। 

ਦੱਸ ਦਈਏ ਕਿ ਇਸ ਤੋਂ ਪਹਿਲਾਂ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਪੰਜਾਬ ਹਰਿਆਣਾ ਹਾਈਕੋਰਟ ਵਿਚ ਇਕ ਪਟੀਸ਼ਨ ਦਾਖਲ ਕੀਤੀ ਸੀ ਜਿਸ ਵਿਚ ਦਾਅਵਾ ਕੀਤਾ ਗਿਆ ਸੀ ਕਿ ਉਸਨੂੰ ਜੇਲ੍ਹ ਵਿਚ ਆਪਣੀ ਜਾਨ ਦਾ ਖਤਰਾ ਹੈ ਅਤੇ ਪੁਲਿਸ ਉਸ ਨੂੰ ਮਾਰਨ ਦਾ ਪਲਾਨ ਬਣਾ ਰਹੀ ਹੈ। 

 ਪਟੀਸ਼ਨ ਵਿਚ ਦਾਅਵਾ ਕੀਤਾ ਗਿਆ ਸੀ ਕਿ ਪੁਲਿਸ ਉਸ ਨੂੰ ਜੇਲ੍ਹ ਵਿਚੋਂ ਭਜਾ ਕੇ ਐਨਕਾਊਂਟਰ ਦਾ ਪਲਾਨ ਬਣਾ ਰਹੀ ਹੈ। ਉਸ ਉੱਤੇ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ ਅਤੇ ਉਸ ਨੂੰ ਜੇਲ੍ਹ ਦੇ ਕੋਨੇ ਵਿਚ ਰੱਖਿਆ ਗਿਆ ਹੈ ਅਤੇ ਭੱਜਣ ਲਈ ਕਿਹਾ ਜਾਂਦਾ ਹੈ।ਗੈਂਗਸਟਰ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਉਹ ਨਾਂ ਤਾਂ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਦਾ ਬੰਦਾ ਹੈ ਅਤੇ ਨਾਂ ਹੀ ਮਜੀਠੀਆਂ ਨਾਲ ਉਸ ਦਾ ਕੋਈ ਸਬੰਧ ਹੈ। 

ਹਾਈਕੋਰਟ ਨੇ ਜੱਗੂ ਭਗਵਾਨਪੁਰੀਆ ਦੀ ਅਰਜ਼ੀ 'ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ। ਗੈਂਗਸਟਰ ਨੇ ਪਟੀਸ਼ਨ ਵਿਚ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਅਤੇ ਡੀਜੀਪੀ ਜੇਲ੍ਹਾਂ ਨੂੰ ਵੀ ਧਿਰ ਬਣਾਇਆ ਸੀ।

ਦੱਸ ਦਈਏ ਕਿ ਜੱਗੂ ਭਗਵਾਨਪੁਰੀਆ ਅਕਾਲੀ ਦਲ ਅਤੇ ਕਾਂਗਰਸ ਵਿਚ ਪੁਆੜੇ ਦੀ ਜੜ੍ਹ ਬਣਿਆ ਹੋਇਆ ਹੈ। ਪਿਛਲੇ ਦਿਨੀਂ ਮਜੀਠੀਆ ਨੇ ਇਲਜ਼ਾਮ ਲਗਾਇਆ ਸੀ ਕਿ ਜੱਗੂ ਭਗਵਾਨਪੁਰੀਆ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਦੀ ਬੰਦਾ ਹੈ। ਇਸ ਲਈ ਗੈਂਗਸਟਰ ਜੇਲ੍ਹ ਵਿਚ ਪ੍ਰਹੁਣੇਂ ਦੀ ਤਰ੍ਹਾਂ ਰੱਖਿਆ ਜਾ ਰਿਹਾ ਹੈ।