ਮੌੜ ਮੰਡੀ ਬੰਬ ਬਲਾਸਟ ਮਾਮਲੇ ‘ਚ ਦੋਸ਼ੀਆਂ ਦੇ ਪੋਸਟਰ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਮੌੜ ਮੰਡੀ ‘ਚ ਕਾਂਗਰਸੀ ਉਮੀਦਵਾਰ ਹਰਮਿੰਦਰ ਸਿੰਘ ਜੱਸੀ ਦੀ...

Poster

ਬਠਿੰਡਾ: ਪੰਜਾਬ ਦੇ ਮੌੜ ਮੰਡੀ ‘ਚ ਕਾਂਗਰਸੀ ਉਮੀਦਵਾਰ ਹਰਮਿੰਦਰ ਸਿੰਘ ਜੱਸੀ ਦੀ ਚੋਣ ਰੈਲੀ ‘ਚ ਹੋਏ ਕਾਰ ਬੰਬ ਧਮਾਕਾ ਹੋਇਆ ਸੀ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਹਰਮਿਦੰਰ ਸਿੰਘ ਜੱਸੀ ਦੀ ਚੋਣ ਰੈਲੀ ਦੌਰਾਨ ਕਾਰ ‘ਚ ਧਮਾਕਾ ਹੋ ਗਿਆ ਸੀ,ਜਿਸ ਦੌਰਾਨ 4 ਬੱਚਿਆਂ ਸਮੇਤ 6 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਈ ਲੋਕ ਗੰਭੀਰ ਜ਼ਖਮੀ ਹੋ ਗਏ ਸਨ।

 ਮੌੜ ਮੰਡੀ 'ਚ 2017 'ਚ ਹੋਏ ਬੰਬ ਧਮਾਕੇ 'ਚ ਤਿੰਨ ਦੋਸ਼ੀਆਂ ਦੇ ਪੁਲਸ ਵਲੋਂ ਪੋਸਟਰ ਜਾਰੀ ਕਰ ਦਿੱਤੇ ਗਏ ਹਨ, ਜਿਨ੍ਹਾਂ 'ਚੋਂ ਇਕ ਦਾ ਨਾਂ ਗੁਰਤੇਜ ਸਿੰਘ ਵਾਸੀ ਡੱਬਵਾਲੀ ਸਿਰਸਾ ਦਾ ਦੱਸਿਆ ਗਿਆ ਹੈ ਅਤੇ ਦੂਜੇ ਦੋਸ਼ੀ ਦਾ ਨਾਂ ਅਮਰੀਕ ਸਿੰਘ ਜੋ ਪੰਜਾਬ ਦੇ ਸੰਗਰੂਰ ਜ਼ਿਲੇ ਦਾ ਰਹਿਣ ਵਾਲਾ ਹੈ। ਤੀਜ਼ੇ ਦੋਸ਼ੀ ਦਾ ਨਾਂ ਅਵਤਾਰ ਸਿੰਘ ਜੋ ਜ਼ਿਲਾ ਕੁਰਕਸ਼ੇਤਰ ਦਾ ਰਹਿਣ ਵਾਲਾ ਹੈ।

ਦੱਸਣਯੋਗ ਹੈ ਕਿ 31 ਜਨਵਰੀ 2017 ਨੂੰ ਕਾਂਗਰਸੀ ਆਗੂ ਹਰਮਿੰਦਰ ਜੱਸੀ ਦੀ ਮੌੜ ਮੰਡੀ 'ਚ ਰੈਲੀ ਦੌਰਾਨ ਹੋਏ ਧਮਾਕੇ 'ਚ 5 ਬੱਚਿਆਂ ਸਮੇਤ 6 ਵਿਅਕਤੀਆਂ ਦੀ ਮੌਤ ਹੋ ਗਈ ਸੀ ਜਦਕਿ 23 ਲੋਕ ਜ਼ਖਮੀ ਹੋਏ ਸਨ। ਇਸ ਧਮਾਕੇ ਦੀ ਜਾਂਚ ਲਈ ਐੱਸ.ਆਈ.ਟੀ. ਗਠਿਤ ਕੀਤੀ ਗਈ ਸੀ, ਜਿਸ ਦੀ ਜਾਂਚ ਅਜੇ ਤੱਕ ਵੀ ਕਿਸੇ ਤਣ ਪਤੱਣ ਨਹੀਂ ਲੱਗ ਸਕੀ ਹੈ।