ਬਿਕਰਮ ਮਜੀਠੀਆ ਨੂੰ ਮਿਲੀ ਵੱਡੀ ਰਾਹਤ, ਹਾਈ ਕੋਰਟ ਨੇ ਦਿੱਤੀ ਅਗਾਊਂ ਜ਼ਮਾਨਤ
ਪੰਜਾਬ ਪੁਲਿਸ ਵਲੋਂ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ।
Bikram Majithia
ਚੰਡੀਗੜ੍ਹ : ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਦਰਅਸਲ ਹਾਈਕੋਰਟ ਨੇ ਅੱਜ ਮਜੀਠੀਆ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਬਿਕਰਮ ਮਜੀਠੀਆ ਦੀ ਜ਼ਮਾਨਤ ਲਈ ਅਕਾਲੀ ਦਲ ਵਲੋਂ ਵੀ ਯਤਨ ਕੀਤੇ ਜਾ ਰਹੇ ਸਨ। ਇਸ ਤੋਂ ਇਲਾਵਾ ਪੰਜਾਬ ਪੁਲਿਸ ਵਲੋਂ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਜਸਟਿਸ ਸ੍ਰੀਮਤੀ ਲੀਜ਼ਾ ਗਿੱਲ ਦੀ ਅਦਾਲਤ ਵੱਲੋਂ ਮਜੀਠੀਆ ਦੀ ਅਗਾਊਂ ਜ਼ਮਾਨਤ ਮਨਜ਼ੂਰ ਕਰ ਲਈ ਗਈ ਹੈ। ਅੱਜ ਵੀ ਇਸ ਮਾਮਲੇ ਦੀ ਸੁਣਵਾਈ ਵਰਚੂਅਲ ਤੌਰ ’ਤੇ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਗਈ। ਅੱਜ ਦੁਪਹਿਰ 2 ਵਜੇ ਸੁਣਵਾਈ ਸ਼ੁਰੂ ਹੋਈ ਸੀ ਜਿਸ ਨੂੰ ਸੁਨਣ ਮਗਰੋਂ ਲਗਭਗ 3.30 ਵਜੇ ਮਜੀਠੀਆ ਨੂੰ ਅਗਾਊਂ ਜ਼ਮਾਨਤ ਦੀ ਅਰਜ਼ੀ ਪ੍ਰਵਾਨ ਕਰ ਲਈ ਗਈ ਹੈ।