ਹਾਕੀ ਅਤੇ ਗੇਂਦ ਵਾਲੇ ਚੋਣ ਨਿਸ਼ਾਨ ਨਾਲ ਚੋਣ ਮੈਦਾਨ 'ਚ ਉਤਰਨਗੇ ਕੈਪਟਨ ਅਮਰਿੰਦਰ ਸਿੰਘ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਾਰਤੀ ਚੋਣ ਕਮਿਸ਼ਨ ਨੇ ਜਾਰੀ ਕੀਤਾ ਚੋਣ ਨਿਸ਼ਾਨ

Captain Amarinder Singh

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਨੂੰ ਭਾਰਤੀ ਚੋਣ ਕਮਿਸ਼ਨ ਨੇ ਚੋਣ ਨਿਸ਼ਾਨ ਜਾਰੀ ਕਰ ਦਿਤਾ ਹੈ। ਉਨ੍ਹਾਂ ਦੀ ਪਾਰਟੀ ਦਾ ਚੋਣ ਨਿਸ਼ਾਨ ‘ਹਾਕੀ ਅਤੇ ਗੇਂਦ’ ਹੋਵੇਗਾ।  

ਚੋਣ ਕਮਿਸ਼ਨ ਨੇ 8 ਜਨਵਰੀ ਨੂੰ ਪੰਜਾਬ ਸਮੇਤ 5 ਸੂਬਿਆਂ ’ਚ ਚੋਣਾਂ ਦਾ ਐਲਾਨ ਕਰ ਦਿੱਤਾ ਸੀ। ਪੰਜਾਬ ’ਚ 14 ਫਰਵਰੀ ਨੂੰ ਚੋਣਾਂ ਦੀ ਤਾਰੀਖ਼ ਤੈਅ ਕੀਤੀ ਗਈ ਹੈ। ਇਸ ਦੇ ਨਾਲ ਹੀ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣਗੇ।

ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ’ਚੋਂ ਅਸਤੀਫ਼ਾ ਦੇਣ ਮਗਰੋਂ ਆਪਣੀ ਨਵੀਂ ਪਾਰਟੀ ਬਣਾ ਲਈ ਸੀ ਅਤੇ ਇਸ ਪਾਰਟੀ ਦਾ ਨਾਮ ‘ਪੰਜਾਬ ਲੋਕ ਕਾਂਗਰਸ’ ਰੱਖਿਆ ਸੀ।