Mohali News: ਮੁਹਾਲੀ 'ਚ ਕੇਟਰਿੰਗ ਦੇ ਗੋਦਾਮ 'ਚ ਫਟਿਆ ਸਿਲੰਡਰ, ਉੱਡੀ ਛੱਤ
Mohali News: ਇਕ ਦੀ ਮੌਤ, ਦੋ ਜ਼ਖ਼ਮੀ
Cylinder burst in catering warehouse in Mohali News in punjabi: ਮੁਹਾਲੀ ਦੇ ਪਿੰਡ ਤੀੜਾ 'ਚ ਕੈਟਰਿੰਗ ਦੇ ਗੋਦਾਮ 'ਚ ਸਿਲੰਡਰ ਫਟ ਗਿਆ। ਸਿਲੰਡਰ ਫਟਣ ਕਾਰਨ ਗੋਦਾਮ ਦੀ ਛੱਤ ਡਿੱਗ ਗਈ। ਇਸ ਹਾਦਸੇ 'ਚ ਕੁੱਲ ਤਿੰਨ ਲੋਕ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ ਭੇਜ ਦਿੱਤਾ ਗਿਆ ਹੈ। ਜਿਥੇ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਕੇਟਰਿੰਗ ਵੇਅਰਹਾਊਸ ਇੱਕ ਔਰਤ ਦਾ ਦੱਸਿਆ ਜਾ ਰਿਹਾ ਹੈ।
ਪੁਲਿਸ ਦੀ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਗੋਦਾਮ ਦੇ ਅੰਦਰ ਮੌਜੂਦ ਲੋਕ ਇੱਕ ਵੱਡੇ ਸਿਲੰਡਰ ਤੋਂ ਛੋਟੇ ਸਿਲੰਡਰ ਵਿੱਚ ਗੈਸ ਭਰ ਰਹੇ ਸਨ। ਇਸ ਦੌਰਾਨ ਸਿਲੰਡਰ ਫਟ ਗਿਆ। ਗੁਦਾਮ ਦੇ ਅੰਦਰ ਕਈ ਹੋਰ ਸਿਲੰਡਰ ਰੱਖੇ ਹੋਏ ਸਨ। ਹਾਲਾਂਕਿ ਉਨ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ। ਇਹ ਲੋਕ ਪ੍ਰੋਗਰਾਮਾਂ ਵਿੱਚ ਏ.ਸੀ ਅਤੇ ਕੂਲਰ ਲਗਾਉਂਦੇ ਸਨ। ਹਾਦਸੇ ਦੇ ਸਮੇਂ ਗੋਦਾਮ ਦੇ ਅੰਦਰ ਸਿਰਫ਼ ਤਿੰਨ ਲੋਕ ਮੌਜੂਦ ਸਨ। ਇਹ ਲੋਕ ਇੱਥੇ ਰਹਿੰਦੇ ਹਨ।
ਪਿੰਡ ਵਾਸੀਆਂ ਨੇ ਦੱਸਿਆ ਕਿ ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਜ਼ੋਰਦਾਰ ਧਮਾਕਾ ਹੋਇਆ ਅਤੇ ਕੁਝ ਹੀ ਸਮੇਂ 'ਚ ਇਮਾਰਤ ਦੀ ਛੱਤ ਡਿੱਗ ਗਈ। ਪਿੰਡ ਵਾਸੀਆਂ ਨੇ ਟਰੈਕਟਰ ਅਤੇ ਟਰਾਲੀ ਦੀ ਮਦਦ ਨਾਲ ਮਲਬਾ ਹਟਾ ਕੇ ਪੀੜਤਾਂ ਨੂੰ ਮੌਕੇ ਤੋਂ ਬਾਹਰ ਕੱਢਿਆ। ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਕੋਈ ਮਦਦ ਨਹੀਂ ਕੀਤੀ ਗਈ।