Punjab Weather News: ਬਰਫੀਲੀਆਂ ਹਵਾਵਾਂ ਨੇ ਪੰਜਾਬ ਅਤੇ ਹਰਿਆਣਾ ’ਚ ਛੇੜੀ ਕੰਬਣੀ; ਅੱਜ ਮੀਂਹ ਦੀ ਪੇਸ਼ੀਨਗੋਈ
ਵੱਧ ਤੋਂ ਵੱਧ ਤਾਪਮਾਨ ’ਚ ਭਾਰੀ ਗਿਰਾਵਟ ਦਰਜ
Punjab Weather News: ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸੰਘਣੀ ਧੁੰਦ ਦੀ ਲਪੇਟ ਵਿਚ ਹਨ। ਇਸ ਦੌਰਾਨ ਬਰਫੀਲੀਆਂ ਹਵਾਵਾਂ ਨੇ ਕਈ ਇਲਾਕਿਆਂ ਵਿਚ ਲੋਕਾਂ ਨੂੰ ਕੰਬਣੀ ਛੇੜ ਦਿਤੀ ਹੈ। ਬੁੱਧਵਾਰ ਸਵੇਰੇ ਕਈ ਇਲਾਕਿਆਂ 'ਚ 50 ਮੀਟਰ ਤੋਂ 100 ਮੀਟਰ ਤਕ ਵਿਜ਼ੀਬਿਲਟੀ ਰਿਕਾਰਡ ਕੀਤੀ ਗਈ। ਹਿਮਾਚਲ ਦੇ ਕੁਫਰੀ 'ਚ ਇਸ ਸਾਲ ਪਹਿਲੀ ਵਾਰ ਬਰਫਬਾਰੀ ਹੋਈ ਹੈ। ਮੌਸਮ ਵਿਭਾਗ ਮੁਤਾਬਕ ਅਜੇ ਠੰਢ ਹੋਰ ਵਧੇਗੀ।
ਪੰਜਾਬ ਦੇ 17 ਜ਼ਿਲ੍ਹਿਆਂ ਵਿਚ ਮੌਸਮ ਖ਼ਰਾਬ ਰਹੇਗਾ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਫ਼ਤਿਹਗੜ੍ਹ ਸਾਹਿਬ, ਪਟਿਆਲਾ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦਾ ਔਸਤ ਤਾਪਮਾਨ 8.3 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੱਜ ਧੁੱਪ ਨਿਕਲਣ ਦੀ ਸੰਭਾਵਨਾ ਘੱਟ ਹੈ।
ਹਰਿਆਣਾ ਦੇ 10 ਜ਼ਿਲ੍ਹਿਆਂ ਵਿਚ ਮੌਸਮ ਖ਼ਰਾਬ ਰਹਿਣ ਦਾ ਅਨੁਮਾਨ ਹੈ। ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕਰਨਾਲ, ਸਿਰਸਾ, ਫਤਿਹਾਬਾਦ, ਹਿਸਾਰ, ਜੀਂਦ, ਭਿਵਾਨੀ ਅਤੇ ਚਰਖੀ ਦਾਦਰੀ ਵਿਚ ਮੀਂਹ ਪੈ ਸਕਦਾ ਹੈ। ਹਰਿਆਣਾ ਦਾ ਔਸਤ ਤਾਪਮਾਨ 6.1 ਡਿਗਰੀ ਘੱਟ ਦਰਜ ਕੀਤਾ ਗਿਆ ਹੈ।
ਹਿਮਾਚਲ ਵਿਚ ਘੱਟੋ-ਘੱਟ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਕੁਕੁਮਸੇਰੀ 'ਚ ਘੱਟੋ-ਘੱਟ ਤਾਪਮਾਨ -8.6 ਡਿਗਰੀ, ਜਦਕਿ ਕੁਫਰੀ 'ਚ ਘੱਟੋ-ਘੱਟ ਤਾਪਮਾਨ -0.4 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਭੁੰਤਰ ਵਿਚ ਘੱਟੋ-ਘੱਟ ਤਾਪਮਾਨ 0.8 ਡਿਗਰੀ, ਸੁੰਦਰਨਗਰ ਵਿਚ 0.9 ਡਿਗਰੀ, ਸੋਲਨ ਅਤੇ ਮੰਡੀ ਵਿਚ 1.1 ਡਿਗਰੀ ਅਤੇ ਸ਼ਿਮਲਾ ਵਿਚ 2.2 ਡਿਗਰੀ ਦਰਜ ਕੀਤਾ ਗਿਆ।
ਚੰਡੀਗੜ੍ਹ ਵਿਚ ਵਿਚ ਸੂਰਜ ਨਿਕਲਣ ਦੀ ਸੰਭਾਵਨਾ ਘੱਟ ਹੈ। ਇਸ ਦੌਰਾਨ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 12 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਪੱਛਮੀ ਸੁਸਤ ਹੋਣ ਕਾਰਨ ਉੱਤਰੀ ਪੰਜਾਬ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਸਮੁੰਦਰੀ ਤਲ ਤੋਂ 3.1 ਕਿਲੋਮੀਟਰ ਉੱਪਰ ਵਾਤਾਵਰਨ ਵਿਚ ਰਲ ਗਈ ਹੈ। ਇਸ ਦੇ ਨਾਲ ਹੀ ਹਰਿਆਣਾ ਅਤੇ ਆਸ-ਪਾਸ ਦੇ ਇਲਾਕਿਆਂ 'ਚ ਪੱਛਮੀ ਗੜਬੜੀ ਚੱਕਰਵਾਤ ਦੇ ਰੂਪ 'ਚ ਦੇਖੀ ਜਾ ਸਕਦੀ ਹੈ ਪਰ ਇਹ ਵੀ ਹੌਲੀ ਹੁੰਦੀ ਨਜ਼ਰ ਆ ਰਹੀ ਹੈ, ਜਿਸ ਕਾਰਨ ਕੱਲ੍ਹ ਮੀਂਹ ਨਹੀਂ ਪਿਆ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।