Punjab News: ਨਾਭਾ ’ਚ ਧੁੰਦ ਕਾਰਨ 3 ਘਰਾਂ ਦੇ ਬੁਝੇ ਚਿਰਾਗ਼, ਰਸਤਾ ਨਾ ਦਿੱਸਣ ਕਾਰਨ ਟੋਭੇ ’ਚ ਡਿੱਗੀ ਕਾਰ

ਏਜੰਸੀ

ਖ਼ਬਰਾਂ, ਪੰਜਾਬ

ਇੱਕ ਨੌਜਵਾਨ ਨੂੰ ਮੌਕੇ ’ਤੇ ਕੱਢ ਲਿਆ ਗਿਆ ਅਤੇ ਤਿੰਨ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। 

Lights of 3 houses extinguished due to fog in Nabha, car fell into pond due to lack of visibility

 

Punjab News: ਨਾਭਾ ਬਲਾਕ ਦੇ ਪਿੰਡ ਦਿੱਤੂਪੁਰ ਵਿਖੇ ਧੁੰਦ ਦੇ ਕਹਿਰ ਨੇ ਪਰਿਵਾਰ ਦੇ ਤਿੰਨ ਚਿਰਾਗ ਬੁਝਾ ਦਿਤੇ। ਬੀਤੀ ਰਾਤ ਜਦੋਂ 8:30 ਵਜੇ 5 ਨੌਜਵਾਨ ਜੈਨ ਕਾਰ ’ਤੇ ਸਵਾਰ ਹੋ ਕੇ ਘਰ ਵੱਲ ਜਾ ਰਹੇ ਸਨ ਤਾਂ ਰਸਤੇ ਵਿਚ ਇੱਕ ਨੌਜਵਾਨ ਉਤਰ ਕੇ ਮੋਬਾਈਲ ਦੀ ਬੈਟਰੀ ਨਾਲ ਰਸਤਾ ਵਿਖਾਉਣ ਲਗ ਪਿਆ। ਪਰ ਧੁੰਦ ਇਨੀ ਜ਼ਿਆਦਾ ਸੀ ਕਿ ਕਾਰ ਪਿੰਡ ਦੇ ਟੋਭੇ ਵਿਚ ਹੀ ਡਿੱਗ ਪਈ ਅਤੇ ਜਿਸ ਵਿਚ ਚਾਰ ਨੌਜਵਾਨ ਸਵਾਰ ਸਨ। ਇੱਕ ਨੌਜਵਾਨ ਨੂੰ ਮੌਕੇ ’ਤੇ ਕੱਢ ਲਿਆ ਗਿਆ ਅਤੇ ਤਿੰਨ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। 

ਮ੍ਰਿਤਕਾਂ ਦੀ ਪਛਾਣ ਕਮਲਪ੍ਰੀਤ ਉਮਰ 18 ਸਾਲ ਜੋ +2 ਦਾ ਵਿਦਿਆਰਥੀ ਸੀ, ਦੂਜਾ ਨੌਜਵਾਨ ਹਰਦੀਪ ਸਿੰਘ 30 ਸਾਲਾਂ ਦਾ ਨੌਜਵਾਨ ਜੋ ਨੇਵੀ ਵਿਚ ਸੀ ਅਤੇ ਤੀਸਰਾ ਨੌਜਵਾਨ ਇੰਦਰਜੋਤ ਸਿੰਘ ਜਿਸ ਦੀ ਉਮਰ 23 ਸਾਲਾਂ ਦੀ ਸੀ ਜੋ ਵੇਰਕਾ ਮਿਲਕ ਪਲਾਂਟ ਵਿਚ ਕੰਮ ਕਰਦਾ ਸੀ, ਵਜੋਂ ਹੋਈ ਹੈ। ਇਸ ਮੰਦਭਾਗੀ ਘਟਨਾ ਤੋਂ ਬਾਅਦ ਪਿੰਡ ਦੇ ਵਿਚ ਸੋਗ ਦੀ ਲਹਿਰ ਦੌੜ ਗਈ।

ਇਸ ਮੌਕੇ ’ਤੇ ਪਿੰਡ ਦੇ ਸਰਪੰਚ ਗੁਰਦੀਪ ਸਿੰਘ ਨੇ ਦਸਿਆ ਕਿ ਇਹ ਹਾਦਸਾ ਬੀਤੀ ਰਾਤ ਧੁੰਦ ਦੇ ਕਾਰਨ ਵਾਪਰਿਆ ਕਿਉਂਕਿ ਦਾ ਧੁੰਦ ਬਹੁਤ ਜ਼ਿਆਦਾ ਸੀ ਅਤੇ ਨੌਜਵਾਨਾਂ ਨੂੰ ਅੰਦਾਜ਼ਾ ਨਹੀਂ ਹੋਇਆ ਕਿ ਕਾਰ ਟੋਭੇ ਵਿਚ ਜਾ ਡੁੱਬੇਗੀ ਅਤੇ ਇਸ ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਮੌਤ ਹੋ ਹੋ ਗਈ ਜੋ ਕਿ ਆਪਣੇ-ਆਪਣੇ ਪਰਿਵਾਰਾਂ ਦੇ ਇਕਲੌਤੇ ਪੁੱਤਰ ਸਨ।