Sangrur Accident news: ਚੜ੍ਹਦੀ ਸਵੇਰ ਵਾਪਰਿਆ ਵੱਡਾ ਹਾਦਸਾ, ਟਰੱਕ ਅਤੇ ਕਾਰ ਦੀ ਹੋਈ ਭਿਆਨਕ ਟੱਕਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Sangrur Accident news: ਕਾਰ ਸਵਾਰਾਂ ਨੂੰ ਲੱਗੀਆਂ ਗੰਭੀਰ ਸੱਟਾਂ

Ruldu Singh Wala Dhuri Sangrur Accident news

Ruldu Singh Wala Dhuri Sangrur Accident news: ਸੰਗਰੂਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਪਿੰਡ ਰੁਲਦੂਵਾਲਾ ਵਿਚ ਧੁੰਦ ਕਾਰਨ ਭਿਆਨਕ ਹਾਦਸਾ ਵਾਪਰਿਆ ਹੈ। ਇਥੇ  ਡੱਬਵਾਲੀ ਬਠਿੰਡਾ ਨੈਸ਼ਨਲ ਹਾਈਵੇ 'ਤੇ ਟਰੱਕ ਅਤੇ ਕਾਰ ਦੀ ਆਪਸ ਵਿਚ ਭਿਆਨਕ ਟੱਕਰ ਹੋ ਗਈ।

ਇਸ ਹਾਦਸੇ ਵਿਚ ਚਾਰ ਜਣੇ ਗੰਭੀਰ ਜ਼ਖ਼ਮੀ ਹੋ ਗਏ।  ਮੌਕੇ 'ਤੇ ਹੀ ਸਮਾਜ ਸੇਵੀ ਸੰਸਥਾਵਾਂ ਦੀਆਂ ਐਂਬੂਲੈਂਸਾਂ ਨੇ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ।