ਸਕੱਤਰ ਪੀ.ਡਬਲਯੂ.ਡੀ ਵਲੋਂ ਕਰਤਾਰਪੁਰ ਲਾਂਘੇ ਬਾਰੇ ਅਧਿਕਾਰੀਆਂ ਨਾਲ ਮੀਟਿੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ੍ਰੀ ਹੁਸਨ ਲਾਲ ਸਕੱਤਰ ਪੀ.ਡਬਲਿਊ.ਡੀ ਪੰਜਾਬ ਵਲੋਂ ਅੱਜ ਕਰਤਾਰਪੁਰ ਕੋਰੀਡੋਰ ਦੇ ਨਿਰਮਾਣ ਕਾਰਜਾਂ ਸਬੰਧੀ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਤੇ.....

Kartarpur Sahib Corridor

ਗੁਰਦਾਸਪੁਰ : ਸ੍ਰੀ ਹੁਸਨ ਲਾਲ ਸਕੱਤਰ ਪੀ.ਡਬਲਿਊ.ਡੀ ਪੰਜਾਬ ਵਲੋਂ ਅੱਜ ਕਰਤਾਰਪੁਰ ਕੋਰੀਡੋਰ ਦੇ ਨਿਰਮਾਣ ਕਾਰਜਾਂ ਸਬੰਧੀ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਤੇ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸ੍ਰੀ ਵਿਪੁਲ ਉਜਵਲ ਡਿਪਟੀ ਕਮਿਸ਼ਨਰ, ‘ਟੀ.ਐਸ ਚਾਹਲ ਚੀਫ ਇੰਜੀਨਅਰ ਪੀ.ਡਬਲਯੂ.ਡੀ, ਅਸ਼ੋਕ ਕੁਮਾਰ ਸ਼ਰਮਾ ਐਸ.ਡੀ.ਐਮ ਡੇਰਾ ਬਾਬਾ ਨਾਨਕ, ਹਰਜੋਤ ਸਿੰਘ ਐਕਸੀਅਨ ਪੀ.ਡਬਲਿਊ.ਡੀ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀ ਮੌਜੂਦ ਸਨ।

ਸ੍ਰੀ ਹੁਸਨ ਲਾਲ ਨੇ ਭਾਰਤ-ਪਾਕਿ ਸਰਹੱਦ ਨੇੜੇ ਕੀਤੇ ਜਾਣ ਵਾਲੇ ਨਿਰਮਾਣ ਕਾਰਜਾਂ ਸਬੰਧੀ ਸਥਾਨਾਂ ਦਾ ਦੌਰਾ ਕੀਤਾ ਤੇ ਸਬੰਧਤ ਵਿਭਾਗ ਕੋਲੋਂ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਰਤਾਰਪੁਰ ਕੋਰੀਡੋਰ ਦੇ ਨਿਰਮਾਣ ਕਾਰਜ ਜਲਦ ਸ਼ੁਰੂ ਹੋ ਰਹੇ ਹਨ ਅਤੇ ਕਾਨੂੰਨੀ ਪ੍ਰਕਿਰਿਆ ਚਲ ਰਹੀ ਹੈ। ਉਨ੍ਹਾਂ ਕਿਹਾ ਕਿ ਕੋਰੀਡੋਰ ਲਈ ਜ਼ਮੀਨ ਐਕਵਾਇਰ ਕਰਨ ਸਬੰਧੀ ਵੀ ਪ੍ਰਕਿਰਿਆ ਚੱਲ ਰਹੀ ਹੈ ਤੇ ਜਲਦ ਹੀ ਨਿਰਮਾਣ ਕਾਰਜ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਉਨਾਂ ਪਾਵਰਕਾਮ ਦੇ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ ਹੈ ਤੇ ਜਿਥੇ ਨਿਰਮਾਣ ਕਾਰਜ ਕੀਤੇ ਜਾਣੇ ਹਨ

ਉਥੋਂ ਬਿਜਲੀ ਦੀ ਤਾਰਾਂ ਆਦਿ ਦੀ ਅਦਲਾ ਬਦਲੀ ਕੀਤੀ ਜਾਣੀ ਹੈ, ਸਬੰਧੀ ਜਾਣਕਾਰੀ ਲਈ ਗਈ ਹੈ। ਇਸੇ ਤਰ੍ਹਾਂ ਜੰਗਲਾਤ ਵਿਭਾਗ ਨਾਲ ਵੀ ਦਰੱਖਤਾਂ ਆਦਿ ਦੀ ਕਟਾਈ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਜ਼ਮੀਨ ਮਾਲਕਾਂ ਨਾਲ ਵੀ ਗੱਲਬਾਤ ਕੀਤੀ ਤੇ ਕਿਹਾ ਕਿ ਕਿਸਾਨਾਂ ਦੀ ਜ਼ਮੀਨ ਐਕਵਾਇਰ ਸਬੰਧੀ ਇਤਰਾਜ ਸੁਣੇ ਜਾ ਰਹੇ ਹਨ ਅਤੇ ਜ਼ਮੀਨ ਮਾਲਕ ਇਤਰਾਜ ਦੇ ਦਸਤਾਵੇਜ਼ ਜਮ੍ਹਾ ਕਰਵਾ ਸਕਦੇ ਹਨ। ਉਨਾਂ ਕਿਹਾ ਕਿ ਜ਼ਮੀਨ ਮਾਲਕਾਂ ਨੂੰ ਜ਼ਮੀਨ ਦੀ ਵਾਜਬ ਕੀਮਤ ਦਿਤੀ ਜਾਵੇਗੀ,  ਜਿਸ ਸਬੰਧੀ ਪ੍ਰਕਿਰਿਆ ਚੱਲ ਰਹੀ ਹੈ।

ਇਸ ਮੌਕੇ ਸਰਵ ਸ੍ਰੀ ਅਰਵਿੰਦ ਸਲਵਾਨ ਤਹਿਸੀਲਦਾਰ, ਲਖਵਿੰਦਰ ਸਿੰਘ ਡੀ.ਡੀ.ਪੀ.ਓ, ਨਿਰਮਲ ਸਿੰਘ ਐਸ.ਡੀ.ਓ ਪੀ.ਡਬਲਿਊ.ਡੀ ਆਦਿ ਅਧਿਕਾਰੀ ਮੋਜੂਦ ਸਨ।