ਅਕਾਲੀ ਦਲ ਤੋਂ ਪੰਜਾਬ ਦਾ ਬੱਚਾ-ਬੱਚਾ ਨਫ਼ਰਤ ਕਰਨ ਲੱਗਿਆ : ਸੁਨੀਲ ਜਾਖੜ
ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਪੰਜਾਬ ਭਵਨ ਵਿਖੇ ਪੱਤਰਕਾਰਾਂ...
ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੇਂਦਰ ਸਰਕਾਰ, ਭਾਰਤੀ ਜਨਤਾ ਪਾਰਟੀ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ 'ਤੇ ਨਿਸ਼ਾਨੇ ਸਾਧੇ। ਜਾਖੜ ਨੇ ਕਿਹਾ ਕਿ ਜਦੋਂ ਰਾਘਵ ਚੱਡਾ ਨੂੰ ਪੰਜਾਬ ਵਿਚ ਪਾਰਟੀ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ ਕਿ ਲੋਕਾਂ ਦਾ ਆਮ ਆਦਮੀ ਪਾਰਟੀ ਵਿਚ ਲੋਕਾਂ ਦਾ ਵਿਸ਼ਵਾਸ਼ ਬਣਾਇਆ ਜਾ ਸਕੇ। ਪਰ ਆਪ ਪਾਰਟੀ ਪੰਜਾਬ ਵਿਚ ਆਪਣਾ ਆਧਾਰ ਖੋ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਬੀਜੇਪੀ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਨੀਅਤ ਵੀ ਖੋਟੀ ਹੈ। ਉਨ੍ਹਾਂ ਕਿਹਾ ਕਿ ਸਾਡੇ ਉਤੇ ਇਲਜ਼ਾਮ ਲਗਾਉਣ ਤੋਂ ਪਹਿਲਾਂ ਰਾਘਵ ਚੱਡਾ ਆਪਣੇ ਪਿਛਲੇ ਬੇਬੁਨਿਆਦ ਝੁਠ ਉਤੇ ਧਿਆਨ ਮਾਰ ਲੈਂਦੇ ਜਾਂ ਕੰਵਰ ਸੰਧੂ ਨਾਲ ਗੱਲਬਾਤ ਕਰ ਲੈਂਦੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੇ ਹੱਕਾਂ ਲਈ ਪੂਰੀ ਤਰ੍ਹਾਂ ਵਚਨਬੱਧ ਅਤੇ ਡਟ ਕੇ ਖੜ੍ਹੇ ਹੈ।
ਜਾਖੜ ਨੇ ਕਿਹਾ ਕਿ ਅਸੀਂ ਕੇਂਦਰ ਸਰਕਾਰ ਵਾਗੂੰ ਹੰਕਾਰੀ ਹੋਈ ਸਰਕਾਰ ਨਹੀਂ, ਅਸੀਂ ਤਾਂ ਕਿਸਾਨਾਂ ਦੇ ਹਰ ਮੁੱਦੇ ਉਤੇ ਬਚਨਬੱਧ ਹਾਂ। ਜਾਖੜ ਨੇ ਕਿਹਾ ਕਿ ਕਾਂਗਰਸ ਪਾਰਟੀ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਸੀਂ ਪੰਜਾਬ ਦੇ ਕਿਸਾਨਾਂ ਅਤੇ ਪੰਜਾਬ ਦੀ ਅਮਨ ਸ਼ਾਂਤੀ ਲਈ ਵਚਨਬੱਧ ਹਾਂ। ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀ ਕਾਨੂੰਨਾਂ ਦੇ ਮਾਮਲੇ 'ਚ ਆਮ ਆਦਮੀ ਪਾਰਟੀ ਕਾਂਗਰਸ ਖ਼ਿਲਾਫ਼ ਮਨਘੜਤ ਬਿਆਨਬਾਜ਼ੀ ਕਰ ਰਹੀ ਹੈ, ਜਿਸ ਦਾ ਕੋਈ ਆਧਾਰ ਨਹੀਂ ਹੈ।
ਉਨ੍ਹਾਂ ਪੰਜਾਬ ਭਾਜਪਾ ਪ੍ਰਧਾਨ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਖੇਤੀ ਕਾਨੂੰਨ ਦੇ ਮਾਮਲੇ 'ਤੇ ਉਹ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿਖੇ ਖੁੱਲ੍ਹੀ ਬਹਿਸ ਕਰ ਲੈਣ ਅਤੇ ਲੋਕਾਂ ਨੂੰ ਸਮਝਾਉਣ ਅਤੇ ਆਪਣਾ ਪੱਖ ਰੱਖਣ ਕਿ ਇਹ ਕਾਨੂੰਨ ਕਿਸਾਨਾਂ ਲਈ ਕਿਵੇਂ ਫ਼ਾਇਦੇਮੰਦ ਸਾਬਤ ਹੋਣਗੇ।