ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਕਵਿਤਾ ਗਾਇਨ ਮੁਕਾਬਲੇ ਕਰਵਾਏ
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਕਵਿਤਾ ਗਾਇਨ ਮੁਕਾਬਲੇ ਕਰਵਾਏ
ਸੰਗਰੂਰ, 9 ਫ਼ਰਵਰੀ: (ਬਲਵਿੰਦਰ ਸਿੰਘ ਭੁੱਲਰ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਸੰਗਰੂਰ ਜ਼ਿਲੇ ’ਚ ਸਕੂਲੀ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਮਲਕੀਤ ਸਿੰਘ ਖੋਸਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜਾਂ ਵਿਖੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ। ਇਨਾਂ ਮੁਕਾਬਲਿਆਂ ’ਚ ਜੇਤੂ ਰਹੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਜਰਨੈਲ ਸਿੰਘ ਨੇ ਇਨਾਮਾਂ ਦੀ ਵੰਡ ਕੀਤੀ। ਇਸ ਮੌਕੇ ਪ੍ਰਿੰਸੀਪਲ ਜਰਨੈਲ ਸਿੰਘ ਨੇ ਦੱਸਿਆ ਕਿਹਾ ਕਿ ਕਵਿਤਾ ਗਾਇਨ ਮੁਕਾਬਲਿਆਂ ’ਚ ਸੈਕੰਡਰੀ ਵਰਗ ਵਿਚੋਂ ਮਨਪ੍ਰੀਤ ਕੌਰ ਅਤੇ ਹਰਪ੍ਰੀਤ ਕੌਰ ਪਹਿਲੇ ਸਥਾਨ ਲੂ’ਤੇ ਅਤੇ ਮਿਡਲ ਵਰਗ ਵਿਚੋਂ ਹਰਦੀਪ ਕੌਰ ਪਹਿਲੇ ਸਥਾਨ ’ਤੇ ਰਹੇ। ਇੰਨਾਂ ਮੁਕਾਬਲਿਆਂ ਦਾ ਸੰਚਾਲਨ ਮੈਡਮ ਚਰਨਜੀਤ ਕੌਰ ਨੇ ਕੀਤਾ। ਇਸ ਮੌਕੇ ਪ੍ਰਿੰਸੀਪਲ ਜਰਨੈਲ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜਿੱਥੇ ਬੇਮਿਸਾਲ ਕੁਰਬਾਨੀ ਹਰ ਸਮੇਂ ਲੋਕਾਈ ਨੂੰ ਜੁਲਮ ਖਿਲਾਫ ਲੜਨ ਲਈ ਪ੍ਰੇਰਿਤ ਕਰਦੀ ਹੈ, ਉੱਥੇ ਉਨਾਂ ਦੀ ਬਾਣੀ ਤੇ ਬਾਣਾ ਵੀ ਇਨਸਾਨੀਅਤ ਲਈ ਮਾਰਗਦਰਸ਼ਕ ਬਣੀ ਹੋਈ ਹੈ। ਜਿਸ ਕਰਕੇ ਅਜਿਹੇ ਮਹਾਨ ਗੁਰੂਆਂ ਬਾਰੇ ਨਵੀਂ ਪੀੜੀ ਨੂੰ ਜਾਣਕਾਰੀ ਦੇਣ ਲਈ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮ ਬਹੁਤ ਸ਼ਲਾਘਾਯੋਗ ਹਨ। ਜਿਸ ਤਹਿਤ ਉਨਾਂ ਦੇ ਸਕੂਲ ‘ਚ ਗੁਰੂ ਸਾਹਿਬ ਦੀ ਫਿਲਾਸਫੀ ਨਾਲ ਜੋੜਨ ਲਈ ਵੱਖ-ਵੱਖ ਤਰਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਮੌਕੇ ਤੇ ਨਿਰਮਲ ਕੌਰ, ਹਰਦੀਪ ਕੌਰ, ਕਵਿਤਾ ਰਾਣੀ ਅਤੇ ਰਾਮ ਸਿੰਘ ਹਾਜ਼ਰ ਸਨ।
ਫੋਟੋ ਐਸਉਸੀ 09-04