ਸਿਹਤ ਵਿਭਾਗ ਦੇ ਮੁਲਾਜ਼ਮ 12 ਫ਼ਰਵਰੀ ਦੀ ਮਹਾਂ ਰੈਲੀ ’ਚ ਸ਼ਾਮਲ ਹੋਣਗੇ : ਅਵਤਾਰ ਗੰਢੂਆ

ਏਜੰਸੀ

ਖ਼ਬਰਾਂ, ਪੰਜਾਬ

ਸਿਹਤ ਵਿਭਾਗ ਦੇ ਮੁਲਾਜ਼ਮ 12 ਫ਼ਰਵਰੀ ਦੀ ਮਹਾਂ ਰੈਲੀ ’ਚ ਸ਼ਾਮਲ ਹੋਣਗੇ : ਅਵਤਾਰ ਗੰਢੂਆ

image

ਸੁਨਾਮ ਊਧਮ ਸਿੰਘ ਵਾਲਾ, 9 ਫ਼ਰਵਰੀ (ਦਰਸ਼ਨ ਸਿੰਘ ਚੌਹਾਨ) ਪੰਜਾਬ ਅਤੇ ਯੂ ਟੀ ਮੁਲਾਜਮ- ਪੈਨਸ਼ਨਰ ਸੰਘਰਸ਼ ਕਮੇਟੀ ਵੱਲੋਂ ਮੁਹਾਲੀ ਦੇ ਅੱਠ ਫੇਸ ਦੇ ਗਰਾਂਊਡ ਵਿੱਚ 12 ਫਰਵਰੀ ਨੁੰ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਖਿਲਾਫ ਕੀਤੀ ਜਾ ਰਹੀ ਮਹਾਂਰੈਲੀ ਵਿੱਚ ਸਿਹਤ ਵਿਭਾਗ ਦੇ ਮੁਲਾਜਮ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ। ਇਹ ਪ੍ਰਗਟਾਵਾ ਮਲਟੀਪਰਪਜ ਹੈਲਥ ਇੰਪਲਾਈਜ  ਯੂਨੀਅਨ  ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਗੰਢੂਆ ਅਤੇ ਵਿੱਤ ਸਕੱਤਰ ਦਲਜੀਤ ਢਿੱਲੋਂ ਨੇ ਕੀਤਾ।
ਮੁਲਾਜਮ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਪਿਛਲੇ ਪੰਜ ਸਾਲ ਤੋਂ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ  ਛੇਵਂੇ ਤਨਖਾਹ ਕਮਿਸ਼ਨ ਦੀ ਰਿਪੋਰਟ, ਠੇਕੇ ਤੇ ਸੇਵਾਵਾਂ ਨਿਭਾਅ ਰਹੇ ਮੁਲਾਜਮਾਂ ਨੂੰ ਰੈਗਲੂਰ ਕਰਨ ,ਡੀਏ ਦੀਆ ਕਿਸ਼ਤਾਂ ਸਮੇਤ ਏਰੀਅਰ,ਪਰਖ ਅਧੀਨ ਸਮੇਂ ਪੂਰੀਆ ਤਨਖਾਹਾ ਦੇਣ ਸਬੰਧੀ ਹੋਰ ਅਹਿਮ ਮੰਗਾਂ ਨੂੰ ਲੈ ਕੇ ਚੁੱਪ ਧਾਰਕੇ ਬੈਠੀ ਹੈ ਜਦਕਿ ਮੁਲਾਜਮ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ।ਉੱਨ੍ਹਾਂ ਕਿਹਾ ਕਿ ਪਿਛਲੇ ਸਾਲ 7 ਅਕਤੂਬਰ  ਨੂੰ ਵਿੱਤ ਮੰਤਰੀ ਪੰਜਾਬ ਨੇ ਜਥੇਬੰਦੀ ਨਾਲ ਗੱਲਬਾਤ ਕਰਕੇ ਮੰਗਾਂ ਦੇ ਹੱਲ ਦਾ ਭਰੋਸਾ ਦਿੱਤਾ ਸੀ ਪਰ ਇਹ ਝੂਠਾ ਲਾਰਾ ਹੀ ਸਾਬਤ ਹੋਇਆ।
ਉੱਨ੍ਹਾਂ ਦੱਸਿਆ ਕਿ ਕਿਹਾ ਕਿ 12 ਫਰਵਰੀ ਨੂੰ ਮੁਹਾਲੀ ਵਿਖੇ ਮਹਾਂਰੈਲੀ ਕਰਨ ਉਪਰੰਤ ਮਾਰਚ ਕੀਤਾ ਜਾਵੇਗਾ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਕਿਸਾਨੀ ਘੋਲ ਦੀ ਤਰਜ਼ ਤੇ ਸਾਂਝਾ ਮੋਰਚਾ ਵੀ ਲਗਾਇਆ ਜਾ ਸਕਦਾ ਹੈ ਜਿਸ ਦਾ ਐਲਾਨ ਵੀ ਉਸੇ ਦਿਨ ਹੀ ਕਰ ਦਿੱਤਾ ਜਾਵੇਗਾ।
ਫੋਟੋ ਐਸਉਸੀ 09-10