ਮਜ਼ਦੂਰ ਕਾਰਕੁਨ ਨੌਦੀਪ ਕੌਰ ਸਮੇਤ ਜੇਲ੍ਹਾਂ ’ਚ ਬੰਦ ਕਿਸਾਨਾਂ ਨੂੰ ਤਰੁੰਤ ਰਿਹਾਅ ਕਰੋ- ਜਗੀਰ ਕੌਰ
ਬੀਬੀ ਜਗੀਰ ਕੌਰ ਨੇ ਅੱਜ ਮੰਗ ਕੀਤੀ ਕਿ ਕਿਸਾਨਾਂ ਖ਼ਿਲਾਫ਼ ਕੇਸ ਰੱਦ ਕੀਤੇ ਜਾਣ ।
Bibi Jagir Kaur
ਪਟਿਆਲਾ: ਪਟਿਆਲਾ ਵਿਖੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਇਕ ਪ੍ਰੋਗਰਾਮ 'ਚ ਸ਼ਿਰਕਤ ਕਰਨ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਜਿੰਨੇ ਵੀ ਕਿਸਾਨ ਜੇਲ੍ਹ 'ਚ ਹਨ, ਸਾਰਿਆਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੀਪ ਸਿੱਧੂ ਨੇ ਕੀ ਕੀਤਾ ਜਾ ਕਿਉਂ ਕੀਤਾ, ਉਹ ਜਾਂਚ ਦਾ ਵਿਸ਼ਾ ਹੈ ਪਰ ਇਨ੍ਹਾਂ ਦੀ ਰਿਹਾਈ ਵੀ ਹੋਣੀ ਚਾਹੀਦੀ ਹੈ ।