ਭਾਰਤ ਸਰਕਾਰ ਦੇ ਮੰਤਰਾਲੇ ਨੇ ਪ੍ਰਤਾਪ ਬਾਜਵਾ ਦੇ ਕਿਰਤ ਕਾਨੂੰਨਾਂ ਬਾਰੇ ਲਿਖੇ ਪੱਤਰ ਦਾ ਦਿੱਤਾ ਜਵਾਬ
-ਪ੍ਰਤਾਪ ਸਿੰਘ ਬਾਜਵਾ ਨੇ ਮੰਤਰਾਲੇ ਵੱਲੋਂ ਆਏ ਪੱਤਰ ਬਾਰੇ ਆਪਣੇ ਟਵਿੱਟਰ ਅਕਾਊਂਟ ‘ਤੇ ਸਾਂਝੀ ਕੀਤੀ ਜਾਣਕਾਰੀ
Partap singh Bajwa
ਚੰਡੀਗੜ੍ਹ :ਬੀਤੇ ਦਿਨੀਂ ਪ੍ਰਤਾਪ ਸਿੰਘ ਬਾਜਵਾ ਨੇ ਭਾਰਤ ਸਰਕਾਰ ਦੀ ਮਜ਼ਦੂਰ ਅਤੇ ਰੁਜ਼ਗਾਰ ਮੰਤਰੀ ਨੂੰ ਇਕ ਪੱਤਰ ਲਿਖਿਆ ਗਿਆ ਜਿਸ ਵਿਚ ਉਨ੍ਹਾਂ ਨੇ ਲੇਬਰ ਕਾਨੂੰਨਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਦੀ ਬੇਨਤੀ ਕੀਤੀ ਗਈ । ਜਿਸ ਵਿਚ ਉਨ੍ਹਾਂ ਨੇ ਪੁੱਛਿਆ ਕਿ ਇਕ ਉਸਾਰੀ ਮਜ਼ਦੂਰ ਦੀ ਕੰਮ ਕਰਨ ਦੀ ਘੱਟੋ ਘੱਟ ਉਮਰ ਅਤੇ ਵੱਧ ਤੋਂ ਵੱਧ ਉਮਰ ਕਿੰਨੀ ਹੈ । ਇਸ ਤੋਂ ਇਲਾਵਾ ਸਾਰੇ ਮਜ਼ਦੂਰ ਵੱਲੋਂ ਲਾਭ ਪ੍ਰਾਪਤੀ ਐਕਟ ਦੀਆਂ ਸਹੂਲਤਾਂ ਪ੍ਰਾਪਤ ਕਰਨ ਲਈ ਰਜਿਸਟਰੇਸ਼ਨ ਦੀਆਂ ਯੋਗਤਾਵਾਂ ਬਾਰੇ ਵੀ ਪੁੱਛਿਆ ਗਿਆ ।