ਪੰਜਾਬ ਨੂੰ ਇਕੋ ਇਨਸਾਨ ਬਚਾ ਸਕਦਾ, ਉਹ ਹੈ ਨਵਜੋਤ ਸਿੱਧੂ- ਰਾਬੀਆ ਸਿੱਧੂ
Published : Feb 10, 2022, 4:01 pm IST
Updated : Feb 10, 2022, 4:01 pm IST
SHARE ARTICLE
Rabia Sidhu
Rabia Sidhu

ਹਲਕਾ ਅੰਮ੍ਰਿਤਸਰ ਪੂਰਬੀ ਤੋਂ ਕਾਂਗਰਸ ਦੇ ਉਮੀਦਵਾਰ ਨਵਜੋਤ ਸਿੰਘ ਸਿੱਧੂ ਦੀ ਧੀ ਰਾਬੀਆ ਸਿੱਧੂ ਅਪਣੇ ਪਿਤਾ ਲਈ ਡੋਰ-ਟੂ-ਡੋਰ ਚੋਣ ਪ੍ਰਚਾਰ ਕਰ ਰਹੇ ਹਨ।


ਅੰਮ੍ਰਿਤਸਰ: ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਕਾਂਗਰਸ ਦੇ ਉਮੀਦਵਾਰ ਨਵਜੋਤ ਸਿੰਘ ਸਿੱਧੂ ਦੀ ਧੀ ਰਾਬੀਆ ਸਿੱਧੂ ਅਪਣੇ ਪਿਤਾ ਲਈ ਡੋਰ-ਟੂ-ਡੋਰ ਚੋਣ ਪ੍ਰਚਾਰ ਕਰ ਰਹੇ ਹਨ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਬੀਆ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਹਾਲਤ ਬਹੁਤ ਖ਼ਰਾਬ ਹੈ। ਉਹਨਾਂ ਕਿਹਾ ਕਿ ਪੰਜਾਬ ਨੂੰ ਇਕੋ ਇਨਸਾਨ ਬਚਾ ਸਕਦਾ ਹੈ, ਉਹ ਹੈ ਨਵਜੋਤ ਸਿੱਧੂ।

Navjot Sidhu Navjot Sidhu

ਰਾਬੀਆ ਸਿੱਧੂ ਨੇ ਕਿਹਾ ਕਿ ਜੋ ਇਨਸਾਨ ਕਾਫੀ ਸਮੇਂ ਤੋਂ ਪੰਜਾਬ ਲਈ ਇਕ ਮਾਡਲ ਤਿਆਰ ਕਰ ਰਿਹਾ ਹੈ, ਉਸ ਦੀ ਕਦਰ ਕੀਤੀ ਜਾਣੀ ਚਾਹੀਦੀ ਹੈ। ਉਹਨਾਂ ਦਾ ਕੋਈ ਮੁਕਾਬਲਾ ਨਹੀਂ ਹੈ। ਜਿੱਤ ਸੱਚਾਈ ਦੀ ਹੀ ਹੋਵੇਗੀ। ਉਹਨਾਂ ਅੰਦਰ ਪੰਜਾਬ ਵੱਸਦਾ ਹੈ ਪਰ ਡਰੱਗ ਮਾਫੀਆ ਉਹਨਾਂ ਨੂੰ ਹਟਾਉਣ ਵਿਚ ਲੱਗਿਆ ਹੈ ਕਿਉਂਕਿ ਜੇ ਸਿੱਧੂ ਆ ਗਿਆ ਤਾਂ ਡਰੱਗ ਮਾਫੀਆ ਦਾ ਕੱਖ ਨਹੀਂ ਰਹਿਣਾ।

Bikram Majithia VS Navjot Singh Sidhu Navjot Singh Sidhu Vs Bikram Majithia

ਰਾਬੀਆ ਸਿੱਧੂ ਨੇ ਕਿਹਾ ਕਿ ਮਾਫੀਆ ਇਮਾਨਦਾਰ ਬੰਦੇ ਨੂੰ ਅੱਗੇ ਨਹੀਂ ਆਉਣ ਦਿੰਦਾ। ਅਕਾਲੀ ਆਗੂ ਬਿਕਰਮ ਮਜੀਠੀਆ ’ਤੇ ਹਮਲਾ ਬੋਲਦਿਆਂ ਰਾਬੀਆ ਸਿੱਧੂ ਨੇ ਕਿਹਾ ਕਿ, ਉਹ ਦੱਸਣ ਕਿ ਉਹਨਾਂ ਦੇ ਇਲਾਕੇ ਵਿਚ  ਹਰੇਕ ਕਰਿਆਨੇ ਦੀ ਦੁਕਾਨ ’ਤੇ 20 ਰੁਪਏ ਵਿਚ 'ਚ ਚਿੱਟਾ ਕਿਉਂ ਮਿਲਦਾ ਹੈ?

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement