ਅੰਮ੍ਰਿਤਪਾਲ ਸਿੰਘ ਇੰਗਲੈਂਡ ਦੀ ਕਿਰਨਦੀਪ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝੇ
ਮੌਕੇ 'ਤੇ ਬਦਲਿਆ ਵਿਆਹ ਦਾ ਸਥਾਨ, ਬਾਬਾ ਬਕਾਲਾ ਨੇੜੇ ਗੁਰੂਘਰ 'ਚ ਹੋਇਆ ਆਨੰਦ ਕਾਰਜ
ਮੋਹਾਲੀ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਉਨ੍ਹਾਂ ਨੇ ਇੰਗਲੈਂਡ ਦੀ ਪਰਵਾਸੀ ਭਾਰਤੀ ਕਿਰਨਦੀਪ ਕੌਰ ਨਾਲ ਵਿਆਹ ਕਰਵਾ ਲਿਆ ਹੈ। ਆਨੰਦ ਕਾਰਜ ਲਈ ਸਭ ਤੋਂ ਪਹਿਲਾ ਸਥਾਨ ਜਲੰਧਰ ਦੇ ਫਤਿਹਪੁਰ ਦੋਨਾਂ ਵਿਖੇ ਸਥਿਤ ਛੇਵੀਂ ਪਾਤਸ਼ਾਹੀ ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰੂਘਰ ਵਿਖੇ ਨਿਸ਼ਚਿਤ ਕੀਤਾ ਗਿਆ ਪਰ ਆਖਰੀ ਸਮੇਂ 'ਤੇ ਵਿਆਹ ਦਾ ਸਥਾਨ ਬਦਲ ਦਿੱਤਾ ਗਿਆ।
ਇਹ ਵੀ ਪੜ੍ਹੋ: ਕੈਨੇਡਾ ਵਿਚ ਇਕ ਹੋਰ ਪੰਜਾਬੀ ਦੀ ਮੌਤ, 2 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼
ਇੰਗਲੈਂਡ ਤੋਂ ਆਈ ਕਿਰਨਦੀਪ ਕੌਰ ਅਤੇ ਉਸ ਦਾ ਪਰਿਵਾਰ ਸਵੇਰੇ ਚਾਰ ਵਜੇ ਪਿੰਡ ਕੁਲਾਰਾਂ ਤੋਂ ਗੁਰੂਘਰ ਫਤਿਹਪੁਰ ਵੱਲ ਜਾਣ ਦੀ ਬਜਾਏ ਬਾਬਾ ਬਕਾਲਾ ਲਈ ਰਵਾਨਾ ਹੋ ਗਏ। ਦੋਵਾਂ ਦਾ ਵਿਆਹ ਅੱਜ ਬਾਬਾ ਬਕਾਲਾ ਨੇੜਲੇ ਪਿੰਡ ਜੱਲੂਪੁਰ ਖੇੜਾ ਦੇ ਗੁਰੂਘਰ ਵਿਖੇ ਹੋਇਆ।
ਅੰਮ੍ਰਿਤਪਾਲ ਸਿੰਘ ਦੇ ਵਿਆਹ ਦੇ ਪ੍ਰੋਗਰਾਮ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾ ਰਿਹਾ ਹੈ। ਗੁਰੂਘਰ ਦੇ ਪ੍ਰਬੰਧਕਾਂ ਤੋਂ ਲੈ ਕੇ ਅੰਮ੍ਰਿਤਪਾਲ ਦੇ ਪਰਿਵਾਰ ਅਤੇ ਨਜ਼ਦੀਕੀਆਂ ਤੱਕ ਕੋਈ ਕੁਝ ਨਹੀਂ ਦੱਸ ਰਿਹਾ। ਗੁਰੂਘਰ 'ਚ ਵੀ ਵਿਆਹ ਦੀ ਬੁਕਿੰਗ ਉਸ ਦੇ ਨਾਂ 'ਤੇ ਨਹੀਂ, ਕਿਸੇ ਹੋਰ ਦੇ ਨਾਂ 'ਤੇ ਹੋਈ ਹੈ। ਆਨੰਦ ਕਾਰਜ ਬਹੁਤ ਹੀ ਸਾਦੇ ਢੰਗ ਨਾਲ ਕੀਤਾ ਜਾ ਰਿਹਾ ਹੈ। ਗੁਰੂਘਰ ਵਿੱਚ ਕੋਈ ਵਿਸ਼ੇਸ਼ ਟੈਂਟ ਜਾਂ ਹੋਰ ਸਜਾਵਟ ਦਾ ਪ੍ਰਬੰਧ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਅਮਲੋਹ ਦੀਆਂ ਰਹਿਣ ਵਾਲੀਆਂ ਜੁੜਵਾ ਭੈਣਾਂ ’ਚੋਂ ਇਕ ਬਣੀ ਜੱਜ ਅਤੇ ਦੂਜੀ ਬਣੀ ਲਾਅ ਅਫ਼ਸਰ
ਭਾਵੇਂ ਅੰਮ੍ਰਿਤਪਾਲ ਸਿੰਘ ਦੇ ਵਿਆਹ ਬਾਰੇ ਸਾਰੀ ਜਾਣਕਾਰੀ ਗੁਪਤ ਰੱਖੀ ਜਾ ਰਹੀ ਹੈ ਪਰ ਸੂਤਰਾਂ ਦੇ ਹਵਾਲੇ ਨਾਲ ਪਤਾ ਲੱਗਿਆ ਹੈ ਕਿ ਵਿਆਹ ਦੇ ਪ੍ਰੋਗਰਾਮ ਲਈ ਗੁਰੂਘਰ ਵਿੱਚ ਬੁਕਿੰਗ ਸਵੇਰੇ 7 ਵਜੇ ਤੋਂ ਦੁਪਹਿਰ 1 ਵਜੇ ਤੱਕ ਹੈ। ਆਨੰਦ ਕਾਰਜ ਦਾ ਪ੍ਰੋਗਰਾਮ ਅਤੇ ਉਸ ਤੋਂ ਬਾਅਦ ਗੁਰੂਘਰ ਵਿੱਚ ਹੀ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ।
ਅੰਮ੍ਰਿਤਪਾਲ ਸਿੰਘ ਦੀ ਇੰਗਲੈਂਡ ਦੀ ਰਹਿਣ ਵਾਲੀ ਕਿਰਨਦੀਪ ਕੌਰ ਦੇ ਪਰਿਵਾਰ ਨਾਲ ਪੁਰਾਣੀ ਜਾਣ-ਪਛਾਣ ਹੈ, ਜਿਸ ਨੂੰ ਉਹ ਆਪਣੀ ਜੀਵਨ ਸਾਥਣ ਬਣਾਉਣ ਜਾ ਰਹੇ ਹਨ। ਕਿਰਨਦੀਪ ਦੇ ਪਿਤਾ ਪਿਆਰਾ ਸਿੰਘ ਮੂਲ ਰੂਪ ਵਿੱਚ ਜਲੰਧਰ ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਕੁਲਾਰਾਂ ਦੇ ਵਸਨੀਕ ਹਨ, ਜੋ ਕਿ ਨਕੋਦਰ ਦੇ ਨੇੜੇ ਪੈਂਦਾ ਹੈ, ਪਰ ਹੁਣ ਉਹ ਆਪਣੇ ਪਰਿਵਾਰ ਸਮੇਤ ਇੰਗਲੈਂਡ ਵਿੱਚ ਵੱਸ ਗਏ ਹਨ ਅਤੇ ਉਨ੍ਹਾਂ ਕੋਲ ਇੰਗਲੈਂਡ ਦੀ ਨਾਗਰਿਕਤਾ ਵੀ ਹੈ।