ਪੰਚਾਇਤ ਵਿਭਾਗ ’ਚ ਲੇਟ-ਲਤੀਫ਼ਾਂ ਦੀ ਖ਼ੈਰ ਨਹੀਂ: ਫ਼ੀਲਡ ਦਫ਼ਤਰਾਂ ’ਚ 28 ਫਰਵਰੀ ਤੱਕ ਲੱਗਣਗੀਆਂ ਬਾਇਓਮੀਟ੍ਰਿਕ ਮਸ਼ੀਨਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਸਬੰਧੀ ਕੈਬਨਿਟ ਮੰਤਰੀ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।

Image for representation purpose only


ਚੰਡੀਗੜ੍ਹ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਿਭਾਗ ਦੇ ਡਾਇਰੈਕਟਰ ਨੂੰ ਵਿਭਾਗ ਦੇ ਸਮੁੱਚੇ ਫ਼ੀਲਡ ਦਫ਼ਤਰਾਂ ਵਿਚ 28 ਫਰਵਰੀ ਤੱਕ ਬਾਇਓਮੀਟ੍ਰਿਕ ਮਸ਼ੀਨਾਂ ਲਗਾਉਣ ਦੇ ਨਿਰਦੇਸ਼ ਦਿੱਤੇ ਹਨ। ਉਹਨਾਂ ਨੇ ਇਕ ਮਾਰਚ ਤੋਂ ਸਮੁੱਚੇ ਦਫ਼ਤਰਾਂ ਵਿਚ ਹਾਜ਼ਰੀ ਦਾ ਕੰਮ ਬਾਇਓਮੀਟ੍ਰਿਕ ਮਸ਼ੀਨਾਂ ਰਾਹੀਂ ਸ਼ੁਰੂ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ: ਪੰਜਾਬ ਦੇ 23 ਵਿੱਚੋਂ 20 ਜ਼ਿਲ੍ਹਿਆਂ ਦੇ ਬਲਾਕ ਜ਼ਮੀਨੀ ਪਾਣੀ ਦੀ ਘਾਟ ਹੇਠ

ਇਸ ਸਬੰਧੀ ਕੈਬਨਿਟ ਮੰਤਰੀ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ। ਮੰਤਰੀ ਨੇ ਕਿਹਾ ਕਿ ਕਿ ਉਹਨਾਂ ਦੇ ਧਿਆਨ ਵਿਚ ਆਇਆ ਹੈ ਕਿ ਪੰਚਾਇਤ ਵਿਭਾਗ ਦੇ ਫ਼ੀਲਡ ਦਫ਼ਤਰਾਂ ਵਿਚ ਕਈ ਮੁਲਾਜ਼ਮ ਸਮੇਂ ਸਿਰ ਹਾਜ਼ਰ ਨਹੀਂ ਹੁੰਦੇ, ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਦਫ਼ਤਰਾਂ ਵਿਚ ਆਉਣ ਵਾਲੇ ਲੋਕਾਂ ਦੀ ਪ੍ਰੇਸ਼ਾਨੀ ਨੂੰ ਦੂਰ ਕਰਨ ਅਤੇ ਮੁਲਾਜ਼ਮਾਂ ਦੀ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਹਾਜ਼ਰੀ ਯਕੀਨੀ ਬਣਾਉਣ ਲਈ ਬਾਇਓਮੀਟ੍ਰਿਕ ਹਾਜ਼ਰੀ ਸ਼ੁਰੂ ਕੀਤੀ ਜਾਵੇ।   

ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਇੰਗਲੈਂਡ ਦੀ ਕਿਰਨਦੀਪ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝੇ

ਉਧਰ ਨਵੇਂ ਨਿਰਦੇਸ਼ਾਂ ਨਾਲ ਪੰਚਾਇਤ ਵਿਭਾਗ ਦੇ ਬਲਾਕ ਪੱਧਰੀ ਦਫ਼ਤਰਾਂ ਵਿਚ ਦੁਚਿੱਤੀ ਪੈਦਾ ਹੋ ਗਈ ਹੈ। ਦਰਅਸਲ ਪੰਚਾਇਤ ਸਕੱਤਰਾਂ ਦੀ ਡਿਊਟੀ ਪਿੰਡਾਂ ਵਿਚ ਹੋਣ ਕਾਰਨ ਉਹ ਘਰਾਂ ਤੋਂ ਹੀ ਆਪਣੀਆਂ ਪੰਚਾਇਤਾਂ ਵਿਚ ਜਾਂਦੇ ਹਨ। ਬਾਇਓਮੀਟ੍ਰਿਕ ਹਾਜ਼ਰੀ ਲਾਜ਼ਮੀ ਹੋਣ ਨਾਲ ਪੰਚਾਇਤ ਸਕੱਤਰਾਂ ਅਤੇ ਕਈ ਹੋਰ ਅਧਿਕਾਰੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।