ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਦੀ ਕਾਰਵਾਈ, ਰਿਸ਼ਵਤ ਲੈਂਦਿਆਂ ਰੰਗਹੇ ਹਾਥੀ ਕਾਬੂ ਕੀਤਾ ਵਧੀਕ ਸੁਪਰਡੈਂਟ ਇੰਜਨੀਅਰ 

ਏਜੰਸੀ

ਖ਼ਬਰਾਂ, ਪੰਜਾਬ

ਆਡੀਓ-ਵੀਡੀਓ ਕਲਿੱਪ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਸੁਖਵਿੰਦਰ ਸਿੰਘ ਮੁਲਤਾਨੀ ਨੂੰ 15 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Representational Image

20 ਲੱਖ ਰੁਪਏ ਹੋਰ ਮੰਗਣ ਦੇ ਲੱਗੇ ਇਲਜ਼ਾਮ


ਜਲੰਧਰ: ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਵਿੱਚ ਤਾਇਨਾਤ ਵਧੀਕ ਸੁਪਰਡੈਂਟ ਇੰਜਨੀਅਰ (ਏ.ਐਸ.ਈ.) ਸੁਖਵਿੰਦਰ ਸਿੰਘ ਮੁਲਤਾਨੀ ਨੂੰ 15 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ 20 ਲੱਖ ਰੁਪਏ ਹੋਰ ਮੰਗਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ। ਇਹ ਕਾਰਵਾਈ ਪੀਐਸਪੀਸੀਐਲ ਵੇਰਕਾ ਦੇ ਸਟੋਰ ਕੀਪਰ ਸ਼ਰਨਜੀਤ ਸਿੰਘ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸਬੂਤਾਂ ਸਮੇਤ ਆਡੀਓ-ਵੀਡੀਓ ਰੂਪ ’ਚ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਹੈ।

ਜਾਣਕਾਰੀ ਅਨੁਸਾਰ ਦੋਸ਼ੀ ਅਧਿਕਾਰੀ ਪਹਿਲਾਂ PSPCL ਜਲੰਧਰ ਵਿੱਚ ਕਾਰਜਕਾਰੀ ਇੰਜਨੀਅਰ (ਐਕਸਈਐਨ) ਤਕਨੀਕੀ ਆਡਿਟ ਵਜੋਂ ਤਾਇਨਾਤ ਸੀ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਪਰੋਕਤ ਅਧਿਕਾਰੀ ਨੇ ਸਟੋਰ ਇਨਵੈਂਟਰੀ ਦੀ ਨਿਰੀਖਣ ਰਿਪੋਰਟ ਆਪਣੇ ਹੱਕ ਵਿੱਚ ਭੇਜਣ ਲਈ ਐਕਸਈਐਨ ਹੁੰਦਿਆਂ ਪਹਿਲਾਂ ਹੀ 15 ਲੱਖ ਰੁਪਏ ਰਿਸ਼ਵਤ ਦੇ ਤੌਰ 'ਤੇ ਲਏ ਸਨ ਅਤੇ ਸਟਾਕ ਵੈਰੀਫਿਕੇਸ਼ਨ ਰਿਪੋਰਟ ਦੇ ਅਧਾਰ 'ਤੇ ਸ਼ਿਕਾਇਤਕਰਤਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ:  ਤਰਸ ਦੇ ਆਧਾਰ 'ਤੇ ਪੈਡਿੰਗ ਪਏ ਕੇਸਾਂ ਨੂੰ ਤੁਰੰਤ ਨਿਪਟਾਇਆ ਜਾਵੇ: ਡਾ. ਬਲਜੀਤ ਕੌਰ

ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮ ਉਸ ਦੀ ਨੌਕਰੀ ਬਹਾਲ ਕਰਨ ਲਈ ਹੋਰ 20 ਲੱਖ ਰੁਪਏ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਸਾਰੀ ਗੱਲਬਾਤ ਸਬੂਤ ਵਜੋਂ ਰਿਕਾਰਡ ਕੀਤੀ ਹੈ। ਜਿਸ ਨੂੰ ਜਾਂਚ ਲਈ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਨੇ ਆਨਲਾਈਨ ਸ਼ਿਕਾਇਤ ਵਿੱਚ ਲੱਗੇ ਦੋਸ਼ਾਂ ਦੀ ਪੜਤਾਲ ਕਰਦਿਆਂ ਉਪਰੋਕਤ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀ ਵਿਰੁੱਧ ਤਿੰਨ ਕਿਸ਼ਤਾਂ ਵਿੱਚ 15 ਲੱਖ ਰੁਪਏ ਦੀ ਰਿਸ਼ਵਤ ਲੈਣ ਅਤੇ ਸ਼ਿਕਾਇਤਕਰਤਾ ਤੋਂ ਹੋਰ 20 ਲੱਖ ਰੁਪਏ ਦੀ ਮੰਗ ਕਰਨ ਦੇ ਦੋਸ਼ ਵਿੱਚ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਹੈ. ਇਸ ਸਬੰਧੀ ਵਿਜੀਲੈਂਸ ਪੁਲਿਸ ਸਟੇਸ਼ਨ ਅੰਮ੍ਰਿਤਸਰ ਵਿਖੇ ਦੋਸ਼ੀ ਅਧਿਕਾਰੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।