ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਾਰੇ ਵਿਧਾਇਕਾਂ ਤੇ ਮੰਤਰੀਆਂ ਦੀ ਬੁਲਾਈ ਮੀਟਿੰਗ, ਕੀ ਹੋ ਸਕਦਾ ਹੈ ਵੱਡਾ ਬਦਲਾਅ?

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੀਐਮ ਭਗਵੰਤ ਮਾਨ ਵੀ ਹੋਣਗੇ ਮੌਜੂਦ

Arvind Kejriwal called a meeting of all MLAs and ministers of Punjab

ਦਿੱਲੀ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਪਣਾ ਧਿਆਨ ਪੰਜਾਬ 'ਤੇ ਕੇਂਦਰਿਤ ਕੀਤਾ ਹੈ।
ਉਨ੍ਹਾਂ ਨੇ 11 ਫ਼ਰਵਰੀ ਨੂੰ ਦਿੱਲੀ 'ਚ ਪੰਜਾਬ ਦੇ ਸਾਰੇ 'ਆਪ' ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ।

ਇਸ ਦੌਰਾਨ ਸੀਐਮ ਭਗਵੰਤ ਮਾਨ ਵੀ ਮੌਜੂਦ ਹੋਣਗੇ। ਇਸ ਕਾਰਨ ਸੋਮਵਾਰ ਨੂੰ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਫਿਰ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਕੈਬਨਿਟ ਦੀ ਮੀਟਿੰਗ 13 ਫ਼ਰਵਰੀ ਨੂੰ ਹੋਵੇਗੀ। ਵਿਧਾਇਕਾਂ ਨਾਲ ਕੇਜਰੀਵਾਲ ਦੀ ਚਰਚਾ ਤੋਂ ਬਾਅਦ ਕੈਬਨਿਟ ਮੀਟਿੰਗ 'ਚ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ। ਪਹਿਲਾਂ ਕੈਬਨਿਟ ਦੀ ਮੀਟਿੰਗ 6 ਫ਼ਰਵਰੀ ਨੂੰ ਹੋਣੀ ਸੀ ਪਰ ਫਿਰ ਇਸ ਨੂੰ 10 ਫ਼ਰਵਰੀ ਤੱਕ ਮੁਲਤਵੀ ਕਰ ਦਿੱਤਾ ਗਿਆ। ਹਾਲਾਂਕਿ ਕੇਜਰੀਵਾਲ ਵੱਲੋਂ ਬੁਲਾਈ ਗਈ ਮੀਟਿੰਗ ਦਾ ਏਜੰਡਾ ਅਜੇ ਸਪੱਸ਼ਟ ਨਹੀਂ ਹੈ।

'ਆਪ' ਕਨਵੀਨਰ ਵੱਲੋਂ ਬੁਲਾਈ ਗਈ ਮੀਟਿੰਗ ਇਸ ਲਈ ਵੀ ਅਹਿਮ ਹੈ ਕਿਉਂਕਿ ਪੰਜਾਬ ਦੇ ਵਿਧਾਇਕਾਂ ਦੀ ਕਾਰਜਸ਼ੈਲੀ 'ਤੇ ਲਗਾਤਾਰ ਸਵਾਲ ਉੱਠ ਰਹੇ ਹਨ। ਦਿੱਲੀ ਦੀ ਸੱਤਾ ਆਪ ਹੱਥੋਂ ਨਿਕਲ ਗਈ ਹੈ। ਅਜਿਹੇ 'ਚ ਪਾਰਟੀ ਦੀ ਸਾਰੀ ਜ਼ਿੰਮੇਵਾਰੀ ਪੰਜਾਬ 'ਤੇ ਹੈ। ਸਿਆਸੀ ਤੌਰ 'ਤੇ ਪੰਜਾਬ 'ਚ ਵੀ ਆਮ ਆਦਮੀ ਪਾਰਟੀ ਨੂੰ ਲਗਾਤਾਰ ਝਟਕਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।