ਵਿਧਾਨ ਸਭਾ 'ਚ ਉੱਠਿਆ ਮਹਿਲਾ ਦਿਵਸ ਮੌਕੇ ਆਂਗਣਵਾੜੀ ਮੁਲਾਜ਼ਮਾਂ ਨਾਲ ਕੀਤੀ ਬਦਸਲੂਕੀ ਦਾ ਮਾਮਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਂਗਣਵਾੜੀ ਵਰਕਰਾਂ ਨਾਲ ਬਦਸਲੂਕੀ ਕਰਨ ਵਾਲੇ ਕਾਂਗਰਸੀ ਵਰਕਰ ਅਤੇ ਪੁਲਿਸ ਕਰਮਚਾਰੀਆਂ ਖਿਲਾਫ਼ ਕਾਰਵਾਈ ਕਰਨ ਅਤੇ ਦਰਜ ਕੀਤੇ ਕੇਸ ਵਾਪਸ ਲੈਣ ਦੀ ਮੰਗ ਕੀਤੀ ਹੈ।

bikramsinghmajithia

ਚੰਡੀਗੜ੍ਹ- ਪੰਜਾਬ ਦੇ ਵਿਧਾਨ ਸਭਾ ਬਜਟ ਇਜਲਾਸ ਦਾ ਅੱਜ ਆਖ਼ਰੀ  ਦਿਨ ਹੈ। ਦੱਸ ਦੇਈਏ ਕਿ ਬਜਟ ਸੈਸ਼ਨ 1 ਮਾਰਚ ਤੋਂ ਸ਼ੁਰੂ ਹੋਇਆ ਸੀ। ਕੈਪਟਨ ਸਰਕਾਰ ਨੇ 8 ਮਾਰਚ ਨੂੰ ਆਪਣਾ ਬਜਟ ਪੇਸ਼ ਕੀਤਾ। ਇਸ ਬਜਟ ਵਿੱਚ ਕਿਸਾਨਾਂ ਮਹਿਲਾਵਾਂ ਅਤੇ ਵਿਦਿਆਰਥੀਆਂ ਸਣੇ ਅਨਸੂਚਿਤ ਜਾਤੀ ਭਾਈਚਾਰੇ ਲਈ ਵੱਡੇ ਐਲਾਨ ਕੀਤੇ ਗਏ। ਅੱਜ ਬਜਟ ਇਜਲਾਸ ਦੇ ਆਖ਼ਰੀ ਦਿਨ ਪੰਜਾਬ ਵਿਧਾਨ ਸਭਾ 'ਚ ਸਵਾਲ-ਜਵਾਬ ਦੀ ਕਾਰਵਾਈ ਸ਼ੁਰੂ ਹੋ ਗਈ ਹੈ। 

ਅੱਜ ਬਜਟ ਇਜਲਾਸ ਦੇ ਆਖ਼ਿਰੀ ਦਿਨ ਅਕਾਲੀ ਦਲ ਵੱਲੋਂ ਵਿਧਾਨ ਸਭਾ ਦੇ ਬਾਹਰ ਕੈਪਟਨ ਸਰਕਾਰ ਖਿਲਾਫ਼ ਮੁਜਾਹਰਾ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਿਧਾਇਕਾਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਬਜਟ ਦੀਆਂ ਕਾਪੀਆਂ ਸਾੜੀਆਂ ਅਤੇ ਮਹਿੰਗਾਈ ਤੇ ਕੈਪਟਨ ਵਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਜੰਮ ਕੇ ਘੇਰਿਆ।

ਦੂਜੇ ਪਾਸੇ ਮਹਿਲਾ ਦਿਵਸ ਮੌਕੇ ਆਂਗਣਵਾੜੀ ਮੁਲਾਜ਼ਮਾਂ ਨਾਲ ਕੀਤੀ ਬਦਸਲੂਕੀ ਦਾ ਮਾਮਲਾ ਚੁੱਕਦੇ ਹੋਏ ਮਜੀਠੀਆ ਦੀ ਅਗਵਾਈ 'ਚ ਅਕਾਲੀ ਵਿਧਾਇਕਾਂ ਵੱਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ ਵੀ ਕੀਤੀ ਗਈ ਅਤੇ ਹੁਣ  ਆਂਗਣਵਾੜੀ ਮੁਲਾਜ਼ਮਾਂ ਨਾਲ ਕੀਤੀ ਬਦਸਲੂਕੀ ਦੇ ਮੁੱਦੇ 'ਤੇ ਅਕਾਲੀ ਵਿਧਾਇਕਾਂ ਵੱਲੋਂ ਸਦਨ 'ਚੋਂ ਵਾਕਆਊਟ ਕੀਤਾ ਗਿਆ ਹੈ। 

ਇਸ ਦੌਰਾਨ ਅਕਾਲੀ ਦਲ ਨੇ ਆਂਗਣਵਾੜੀ ਵਰਕਰਾਂ ਨਾਲ ਬਦਸਲੂਕੀ ਕਰਨ ਵਾਲੇ ਕਾਂਗਰਸੀ ਵਰਕਰ ਅਤੇ ਪੁਲਿਸ ਕਰਮਚਾਰੀਆਂ ਖਿਲਾਫ਼ ਕਾਰਵਾਈ ਕਰਨ ਅਤੇ ਦਰਜ ਕੀਤੇ ਕੇਸ ਵਾਪਸ ਲੈਣ ਦੀ ਮੰਗ ਕੀਤੀ ਹੈ।