ਅੰਮ੍ਰਿਤਸਰ ਪੁੱਜੇ ਯਾਤਰੀ ਕੋਲੋਂ 25 ਲੱਖ ਦਾ ਸੋਨਾ ਬਰਾਮਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਸਟਮ ਅਧਿਕਾਰੀਆਂ ਨੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਬਣਦੀ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਹੈ।

Gold

ਅੰਮ੍ਰਿਤਸਰ- ਅੱਜ ਰਾਜਾਸਾਂਸੀ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਇੰਡੀਗੋ ਏਅਰਲਾਈਨਜ਼ ਦੀ ਉਡਾਣ ਰਾਹੀਂ ਸ਼ਾਰਜਾਹ ਤੋਂ ਆਏ ਇਕ ਯਾਤਰੀ ਕੋਲੋਂ ਕਸਟਮ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਟੀਮ ਨੇ 498 ਗ੍ਰਾਮ ਸੋਨਾ ਬਰਾਮਦ ਕੀਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਸ਼ਾਰਜਾਹ ਤੋਂ ਅੰਮ੍ਰਿਤਸਰ ਪੁੱਜੀ ਇੰਡੀਗੋ ਏਅਰਲਾਈਨਜ਼ ਦੀ ਉਡਾਣ ਰਾਹੀਂ ਆਏ ਇਕ ਯਾਤਰੀ ਗੁਰਮੀਤ ਸਿੰਘ ਵਾਸੀ ਮਾਨੋਚਾਹਲ ਕਲਾਂ (ਤਰਨਤਾਰਨ) ਦੀ ਕਸਟਮ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਟੀਮ ਵਲੋਂ ਜਾਂਚ ਪੜਤਾਲ ਕੀਤੀ ਤਾਂ ਉਸ ਵਲੋਂ ਅੰਡਰ ਵੀਅਰ ਦੀ ਇਲਾਸਟਿਕ ਨਾਲ ਪੱਤਰੀ ਰੂਪ 'ਚ ਲੁਕਾ ਕੇ ਲਿਆਂਦਾ ਗਿਆ 498 ਗ੍ਰਾਮ ਸੋਨਾ ਬਰਾਮਦ ਕੀਤਾ ਗਿਆ, ਜਿਸ ਦੀ ਮਾਰਕੀਟ ਵਿਚ 25 ਲੱਖ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ। ਕਸਟਮ ਅਧਿਕਾਰੀਆਂ ਨੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਬਣਦੀ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਹੈ।