ED ਦੀ ਰੇਡ ਤੋਂ ਬਾਅਦ ਸੁਖਪਾਲ ਖਹਿਰਾ ਬੋਲੇ, ਦੇਸ਼ ਦੇ ਲੋਕ ਅਣਐਲਾਨੀ ਐਮਰਜੈਂਸੀ ਵਿੱਚ ਜਿਉਂ ਰਹੇ ਹਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ ਕਿ ਕੇਂਦਰ ਸਰਕਾਰ ਦੇ ਖ਼ਿਲਾਫ਼ ਬੋਲਣ ਵਾਲੀ ਹਰ ਆਵਾਜ਼ ਨੂੰ ਡਰਾ ਧਮਕਾ ਕੇ ਚੁੱਪ ਕਰਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

Sukhpal Khira

ਚੰਡੀਗੜ੍ਹ, ਹਰਦੀਪ ਸਿੰਘ ਭੋਗਲ : ED ਦੀ ਰੇਡ ਤੋਂ ਬਾਅਦ ਸੁਖਪਾਲ ਖਹਿਰਾ ਨੇ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਸੱਚ ਬੋਲਣ ਵਾਲਿਆਂ ਦੀ ਆਵਾਜ਼ ਨੂੰ ਈ ਡੀ ਦੀ ਰੇਡ ਨਾਲ ਦਬਾਇਆ ਨਹੀਂ ਜਾ ਸਕਦਾ । ਖਹਿਰਾ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਅਣ ਐਲਾਨੀ ਐਮਰਜੈਂਸੀ ਦੇਸ਼ ਵਿਚ ਚੱਲ ਰਹੀ ਹੈ  ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਖ਼ਿਲਾਫ਼ ਬੋਲਣ ਵਾਲੀ ਹਰ ਆਵਾਜ਼ ਨੂੰ ਡਰਾ ਧਮਕਾ ਕੇ ਚੁੱਪ ਕਰਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।