ਮੈਡੀਕਲ ਸਟੋਰ ਦੇ ਮਾਲਕ ਦਾ ਤੇਜ਼ਧਾਰ ਹਥਿਆਰ ਨਾਲ ਕਤਲ, ਚਾਕੂ ਬਰਾਮਦ
ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ ਅਤੇ ਮੌਕੇ 'ਤੇ ਪਹੁੰਚ ਕੇ ਇਕ ਚਾਕੂ ਵੀ ਬਰਾਮਦ ਕੀਤਾ ਹੈ।
Medical store owner
ਹੁਸ਼ਿਆਰਪੁਰ- ਪੰਜਾਬ ਵਿਚ ਰੋਜਾਨਾ ਕਤਲ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਵਿਚਕਾਰ ਅੱਜ ਤਾਜਾ ਮਾਮਲਾ ਹੁਸ਼ਿਆਰਪੁਰ ਰੋਡ ਵਿਚਾਲੇ ਪੈਂਦੇ ਰੋਡ ਤੋਂ ਸਾਹਮਣੇ ਆਇਆ ਹੈ। ਅੱਜ ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਪੈਂਦੇ ਪਿੰਡ ਅੱਤੋਵਾਲ ਵਿਖੇ ਇਕ ਮੈਡੀਕਲ ਸਟੋਰ ਦੇ ਮਾਲਕ ਦੀ ਹੱਤਿਆ ਕਰ ਦਿੱਤੀ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਤਰਸੇਮ ਸਿੰਘ ਮਹੇ (60) ਪੁੱਤਰ ਪ੍ਰੀਤਮ ਦਾਸ ਵਾਸੀ ਮੁਹੱਲਾ ਰਵਿਦਾਸ ਨਗਰ ਹੁਸ਼ਿਆਰਪੁਰ ਪਿਛਲੇ ਕਰੀਬ 30 ਸਾਲਾਂ ਤੋਂ ਪਿੰਡ ਅੱਤੋਵਾਲ 'ਚ ਇਕ ਮੈਡੀਕਲ ਸਟੋਰ ਚਲਾ ਰਿਹਾ ਸੀ। ਅੱਜ ਸਵੇਰੇ ਉਹ ਘਰੋਂ ਆਪਣੇ ਮੈਡੀਕਲ ਸਟੋਰ 'ਤੇ ਗਿਆ, ਜਿੱਥੇ ਉਸ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦਿੱਤੀ ਗਈ। ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ ਅਤੇ ਮੌਕੇ 'ਤੇ ਪਹੁੰਚ ਕੇ ਇਕ ਚਾਕੂ ਵੀ ਬਰਾਮਦ ਕੀਤਾ ਹੈ। ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।