ਬਜਟ ਇਜਲਾਸ ਦੇ ਆਖ਼ਰੀ ਦਿਨ ਸਦਨ ਦੇ ਬਾਹਰ ਅਕਾਲੀ ਵਿਧਾਇਕਾਂ ਵੱਲੋਂ ਪ੍ਰਦਰਸ਼ਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਕਾਲੀ ਦਲ ਨੇ ਕੈਪਟਨ ਸਰਕਾਰ ਦੇ ਵਾਅਦਿਆਂ ਦੇ ਪੋਸਟਰ "ਝੂਠ ਦੀਆਂ ਪੰਡਾਂ" ਦੇ ਸ਼ਕਲ ਵਿੱਚ ਫੜੇ ਹੋਏ ਹਨ ਅਤੇ ਸਦਨ ਦੇ ਬਾਹਰ ਹੰਗਾਮਾ ਕਰ ਰਹੇ ਹਨ।

protesy vidhansabha

ਚੰਡੀਗੜ੍ਹ: ਅੱਜ ਪੰਜਾਬ ਦੇ ਵਿਧਾਨ ਸਭਾ ਬਜਟ ਇਜਲਾਸ ਦਾ ਆਖ਼ਰੀ  ਦਿਨ ਹੈ। ਦੱਸ ਦੇਈਏ ਕਿ ਬਜਟ ਸੈਸ਼ਨ 1 ਮਾਰਚ ਤੋਂ ਸ਼ੁਰੂ ਹੋਇਆ ਸੀ। ਕੈਪਟਨ ਸਰਕਾਰ ਨੇ 8 ਮਾਰਚ ਨੂੰ ਆਪਣਾ ਬਜਟ ਪੇਸ਼ ਕੀਤਾ। ਇਸ ਬਜਟ ਵਿੱਚ ਕਿਸਾਨਾਂ ਮਹਿਲਾਵਾਂ ਅਤੇ ਵਿਦਿਆਰਥੀਆਂ ਸਣੇ ਅਨਸੂਚਿਤ ਜਾਤੀ ਭਾਈਚਾਰੇ ਲਈ ਵੱਡੇ ਐਲਾਨ ਕੀਤੇ ਗਏ।

ਅੱਜ ਬਜਟ ਇਜਲਾਸ ਦੇ ਆਖ਼ਿਰੀ ਦਿਨ ਅਕਾਲੀ ਦਲ ਵੱਲੋਂ ਵਿਧਾਨ ਸਭਾ ਦੇ ਬਾਹਰ ਕੈਪਟਨ ਸਰਕਾਰ ਖਿਲਾਫ਼ ਮੁਜਾਹਰਾ ਕੀਤਾ ਜਾ ਰਿਹਾ ਹੈ। ਅਕਾਲੀ ਦਲ ਕੈਪਟਨ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰ ਰਹੀ ਹੈ।

ਇਸ ਦੇ ਨਾਲ ਹੀ ਅਕਾਲੀ ਦਲ ਨੇ ਕੈਪਟਨ ਸਰਕਾਰ ਦੇ ਵਾਅਦਿਆਂ ਦੇ ਪੋਸਟਰ "ਝੂਠ ਦੀਆਂ ਪੰਡਾਂ" ਦੇ ਸ਼ਕਲ ਵਿੱਚ ਫੜੇ ਹੋਏ ਹਨ ਅਤੇ ਸਦਨ ਦੇ ਬਾਹਰ ਹੰਗਾਮਾ ਕਰ ਰਹੇ ਹਨ। ਇਸ  ਤੋਂ ਇਲਾਵਾ ਅੱਜ ਬਜਟ ਇਜਲਾਸ ਦੇ ਆਖ਼ਰੀ ਦਿਨ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਿਧਾਇਕਾਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਬਜਟ ਦੀਆਂ ਕਾਪੀਆਂ ਸਾੜੀਆਂ ਅਤੇ ਮਹਿੰਗਾਈ ਤੇ ਕੈਪਟਨ ਵਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਜੰਮ ਕੇ ਘੇਰਿਆ।

ਬੀਤੇ ਦਿਨੀ ਪੰਜਾਬ ਵਿਧਾਨ ਸਭਾ ਦੇ ਚਲ ਰਹੇ ਬਜਟ ਸੈਸ਼ਨ ਦੌਰਾਨ ਪੰਜਾਬ ਵਿਚ ਮਿਲਾਵਟੀ ਸ਼ਰਾਬ ਨਾਲ ਮੌਤ ਹੋਣ ’ਤੇ ਮੌਤ ਦੀ ਸਜ਼ਾ ਦੀ ਤਜਵੀਜ਼ ਸਬੰਧੀ ਬਿਲ ਸਮੇਤ ਕੁਲ ਅੱਠ ਬਿਲ ਸਰਬ ਸੰਮਤੀ ਨਾਲ ਪਾਸ ਕਰ ਦਿਤੇ ਗਏ। ਹਾਲਾਂਕਿ ਕੁੱਝ ਬਿਲਾਂ ’ਤੇ ਵਿਰੋਧੀ ਧਿਰਾਂ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਮੈਂਬਰਾਂ ਨੇ ਵਿਰੋਧ ਪ੍ਰਗਟਾਇਆ ਅਤੇ ਕੁੱਝ ਸੁਝਾਅ ਵੀ ਪੇਸ਼ ਕੀਤੇ ਗਏ ਪਰ ਮਾਮੂਲੀ ਸ਼ੋਰ ਸ਼ਰਾਬੇ ਵਿਚ ਇਹ ਬਿਲ ਪਾਸ ਕਰ ਦਿਤੇ ਗਏ।