'ਆਪ' ਦੀ ਜ਼ਬਰਦਸਤ ਜਿੱਤ 'ਤੇ ਚਰਨਜੀਤ ਚੰਨੀ ਨੇ ਭਗਵੰਤ ਮਾਨ ਨੂੰ ਦਿੱਤੀ ਜਿੱਤ ਦੀ ਵਧਾਈ
'ਉਮੀਦ ਹੈ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰੇਗਾ'
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਲੋਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ ਅਤੇ ਹੁਣ ਲਗਭਗ ਸਾਰੀਆਂ ਸੀਟਾਂ ਦਾ ਰੁਝਾਨ ਆ ਗਿਆ ਹੈ। 'ਆਪ' ਨੇ ਪੰਜਾਬ 'ਚ ਸ਼ਾਨਦਾਰ ਜਿੱਤ ਦਰਜ ਕੀਤੀ। ਇਸ ਦੇ ਨਾਲ ਹੀ ਸੀਐਮ ਚੰਨੀ ਨੇ ਇਸ ਜਿੱਤ 'ਤੇ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ ਹੈ।
ਉਨ੍ਹਾਂ ਨੇ ਟਵੀਟ ਕਰਕੇ ਲਿਖਿਆ, ਮੈਂ ਪੰਜਾਬ ਦੇ ਲੋਕਾਂ ਦੇ ਫੈਸਲੇ ਨੂੰ ਨਿਮਰਤਾ ਨਾਲ ਸਵੀਕਾਰ ਕਰਦਾ ਹਾਂ ਅਤੇ ਭਗਵੰਤ ਮਾਨ ਨੂੰ ਉਨ੍ਹਾਂ ਦੀ ਜਿੱਤ ਲਈ ਵਧਾਈ ਦਿੰਦਾ ਹਾਂ। ਮੈਨੂੰ ਉਮੀਦ ਹੈ ਕਿ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰੇ ਉਤਰਨਗੇ। ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਭਦੌੜ ਅਤੇ ਚਮਕੌਰ ਸਾਹਿਬ ਦੋਵਾਂ ਹਲਕਿਆਂ ਤੋਂ ਚੋਣ ਹਾਰ ਗਏ
ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਭਗਵੰਤ ਮਾਨ ਨੂੰ ਜਿੱਤ ਦੀ ਵਧਾਈ ਦਿੱਤੀ। ਉਹਨਾਂ ਟਵੀਟ ਕਰਦਿਆਂ ਮੈਂ ਲੋਕਾਂ ਦੇ ਫ਼ੈਸਲੇ ਨੂੰ ਪੂਰੀ ਨਿਮਰਤਾ ਨਾਲ ਸਵੀਕਾਰ ਕਰਦਾ ਹਾਂ। ਲੋਕਤੰਤਰ ਦੀ ਜਿੱਤ ਹੋਈ ਹੈ। ਪੰਜਾਬੀਆਂ ਨੇ ਭੇਦ-ਭਾਵ ਅਤੇ ਜਾਤ-ਪਾਤ ਤੋਂ ਉੱਪਰ ਉੱਠ ਕੇ ਵੋਟਾਂ ਪਾ ਕੇ ਪੰਜਾਬੀਅਤ ਦੀ ਅਸਲੀ ਭਾਵਨਾ ਦਿਖਾਈ ਹੈ।
ਦੱਸਣਯੋਗ ਹੈ ਕਿ ਪਟਿਆਲਾ ਸ਼ਹਿਰੀ ਦੇ ਵੋਟਰਾਂ ਨੇ ਇਸ ਵਾਰ ਨਵਾਂ ਇਤਿਹਾਸ ਰਚ ਦਿੱਤਾ ਹੈ। ਇਥੇ ਲਗਾਤਾਰ ਚਾਰ ਵਾਰ ਵਿਧਾਨ ਸਭਾ ਚੋਣਾਂ ਜਿੱਤਣ ਵਾਲੇ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੀ ਹਾਰ ਦਾ ਮੂੰਹ ਦੇਖਣਾ ਪਿਆ ਹੈ। ਕੈਪਟਨ 2002, 2007, 2012 ਅਤੇ 2017 ਵਿਚ ਲਗਾਤਾਰ ਜਿੱਤ ਵਾਰ ਜਿੱਤ ਹਾਸਲ ਕਰ ਚੁੱਕੇ ਹਨ। ਇਸ ਵਾਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੀਤਪਾਲ ਸਿੰਘ ਕੋਹਲੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੇ ਫਰਕ ਨਾਲ ਮਾਤ ਦਿੱਤੀ ਹੈ।