ਹੋਲਾ-ਮਹੱਲਾ ਵੇਖ ਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, ਦੋ ਸ਼ਰਧਾਲੂਆਂ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਤਿੰਨ ਸ਼ਰਧਾਲੂਆਂ ਗੰਭੀਰ ਜ਼ਖਮੀ

photo

 

ਨੂਰਪੁਰਬੇਦੀ-ਗੜ੍ਹਸ਼ੰਕਰ-ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ ’ਤੇ ਸਥਿਤ ਖੇਤਰ ਦੇ ਪਿੰਡ ਝੱਜ ਚੌਂਕ ਵਿਖੇ ਇਕ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਹੋਲਾ-ਮਹੱਲਾ ਵੇਖ ਕੇ ਪਰਤ ਰਹੇ 2 ਆਟੋ ਸਵਾਰ ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ ਆਟੋ ’ਚ ਸਵਾਰ 3 ਹੋਰ ਸ਼ਰਧਾਲੂ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਇਥੇ ਇਕ ਤੇਜ਼ ਰਫ਼ਤਾਰ ਪਿੱਕਅਪ ਗੱਡੀ ਨੇ ਆਟੋ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ 2 ਸ਼ਰਧਾਲੂਆਂ ਦੀ ਮੌਤ ਹੋ ਗਈ ਜਦਕਿ ਤਿੰਨ ਗੰਭੀਰ ਜ਼ਖਮੀ ਹੋ ਗਏ।  ਉਕਤ ਸ਼ਰਧਾਲੂ ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਤ ਹਨ।

ਇਹ ਵੀ ਪੜ੍ਹੋ:  ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਮੋਰਚੇ ਖ਼ਿਲਾਫ਼ ਪੰਜਾਬ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ

ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ ’ਚ ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਦੋਸਤਾਂ ਨਾਲ ਆਟੋ ’ਚ ਸਵਾਰ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਗਏ ਹੋਏ ਸਨ। ਮ੍ਰਿਤਕਾ ਦੀ ਪਹਿਚਾਣ ਸੁਖਰਾਜ ਸਿੰਘ ਉਰਫ਼ ਬਾਊ ਪੁੱਤਰ ਬੁੱਧ ਸਿੰਘ ਅਤੇ ਜਗਤਾਰ ਸਿੰਘ ਪੁੱਤਰ ਬਲਵੀਰ ਸਿੰਘ ਨਿਵਾਸੀ ਪਿੰਡ ਮਾਨਾਵਾਲਾ ਕਲਾਂ, ਜ਼ਿਲ੍ਹਾ ਅੰਮ੍ਰਿਤਸਰ ਦੀ ਮੌਤ ਹੋ ਗਈ ਜਦਕਿ ਆਟੋ ਸਵਾਰ ਗੁਰਦਿਆਲ ਸਿੰਘ, ਨਿਰਮਲ ਸਿੰਘ ਅਤੇ ਸਰਬਜੀਤ ਸਿੰਘ ਗੰਭੀਰ ਰੂਪ ’ਚ ਜ਼ਖ਼ਮੀਂ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ।

ਇਹ ਵੀ ਪੜ੍ਹੋ:  BSF ਨੇ ਕੌਮਾਂਤਰੀ ਸਰਹੱਦ ਤੋਂ ਕਾਬੂ ਕੀਤਾ ਪਾਕਿਸਤਾਨੀ ਘੁਸਪੈਠੀਆ

ਸਬ-ਇੰਸਪੈਕਟਰ ਹਰਮੇਸ਼ ਕੁਮਾਰ ਨੇ ਦੱਸਿਆ ਕਿ ਉਕਤ ਸ਼ਿਕਾਇਤ ’ਤੇ ਪਿੱਕਅਪ ਗੱਡੀ ਦੇ ਫਰਾਰ ਹੋਏ ਚਾਲਕ ਖਿਲਾਫ਼ ਧਾਰਾ 279, 304-ਏ ਅਤੇ 427 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਗਈ ਹੈ।