ਮੋਗਾ: ਪਰਿਵਾਰ 'ਤੇ ਟੁੱਟਿਆਂ ਦੁੱਖਾਂ ਦਾ ਪਹਾੜ, ਪਹਿਲਾਂ ਦਾਦੇ ਤੇ ਫਿਰ ਪੋਤੇ ਦੀ ਹੋਈ ਮੌਤ
5 ਮਾਰਚ ਨੂੰ ਹੀ ਪਿਆ ਦਾਦੇ ਦਾ ਭੋਗ
ਮੋਗਾ: ਮੋਗਾ ਦੇ ਬਾਘਾਪੁਰਾਣਾ ਨਿਹਾਲ ਸਿੰਘ ਵਾਲਾ ਰੋਡ 'ਤੇ ਪਿੰਡ ਮਧੇਕੇ ਕੋਲ ਇੱਕ ਤੇਜ਼ ਰਫ਼ਤਾਰ ਆਲਟੋ ਕਾਰ ਸੜਕ ਕਿਨਾਰੇ ਦਰੱਖਤ ਨਾਲ ਟਕਰਾ ਗਈ। ਹਾਦਸੇ ਵਿੱਚ ਕਾਰ ਚਾਲਕ ਮਨਜੀਤ ਸਿੰਘ (32) ਦੀ ਮੌਤ ਹੋ ਗਈ। ਮ੍ਰਿਤਕ ਨਿਹਾਲ ਸਿੰਘ ਵਾਲਾ ਵਿੱਚ ਆੜ੍ਹਤ ਦਾ ਕੰਮ ਕਰਦਾ ਸੀ। ਉਸ ਦੇ ਦਾਦਾ ਅਜੀਤ ਸਿੰਘ ਦੀ ਦੋ ਹਫ਼ਤੇ ਪਹਿਲਾਂ ਮੌਤ ਹੋ ਗਈ ਸੀ। 5 ਮਾਰਚ ਨੂੰ ਉਨ੍ਹਾਂ ਦਾ ਭੋਗ ਪਿਆ ਸੀ।
ਇਹ ਵੀ ਪੜ੍ਹੋ : 'ਆਪ' ਸਰਕਾਰ ਆਪਣੇ ਹੀ ਬਜਟ ਦੇ ਐਲਾਨਾਂ ਨਾਲ ਹੋਈ ਬੇਨਕਾਬ : ਰਾਜਾ ਵੜਿੰਗ
ਥਾਣਾ ਨਿਹਾਲ ਸਿੰਘ ਵਾਲਾ ਦੇ ਇੰਸਪੈਕਟਰ ਬੇਅੰਤ ਸਿੰਘ ਨੇ ਦੱਸਿਆ ਕਿ ਪਿੰਡ ਲੰਗੇਆਣਾ ਪੁਰਾਣ ਦੀ ਵਸਨੀਕ ਕੁਲਵਿੰਦਰ ਕੌਰ ਨੇ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਉਸ ਦੇ ਪਤੀ ਮਨਜੀਤ ਸਿੰਘ ਦੀ ਨਿਹਾਲ ਸਿੰਘ ਵਾਲਾ ਵਿੱਚ ਆੜ੍ਹਤ ਦੀ ਦੁਕਾਨ ਹੈ। ਉਸ ਦਾ ਪਤੀ ਸ਼ੁੱਕਰਵਾਰ ਨੂੰ ਆਪਣੇ ਸਾਥੀ ਨੂੰ ਲੈਣ ਲਈ ਆਲਟੋ ਕਾਰ ਵਿੱਚ ਆਪਣੇ ਪਿੰਡ ਸੈਦੋਕੇ ਜਾ ਰਿਹਾ ਸੀ।
ਇਹ ਵੀ ਪੜ੍ਹੋ : ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਸਮੇਤ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਰਸਤੇ 'ਚ ਪਿੰਡ ਮਧੇਕੇ ਨੇੜੇ ਅਚਾਨਕ ਉਸ ਦੇ ਪਤੀ ਦੀ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਕਿੱਕਰ ਦੇ ਦਰੱਖਤ ਨਾਲ ਜਾ ਟਕਰਾਈ। ਹਾਦਸੇ 'ਚ ਉਸ ਦਾ ਪਤੀ ਗੰਭੀਰ ਜ਼ਖਮੀ ਹੋ ਗਿਆ। ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਉਸ ਦੇ ਪਤੀ ਨੂੰ ਰਾਹਗੀਰਾਂ ਵੱਲੋਂ ਨਿਹਾਲ ਸਿੰਘ ਵਾਲਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਜਿੱਥੇ ਉਸ ਦੇ ਪਤੀ ਦੀ ਮੌਤ ਹੋ ਗਈ। ਮਾਮਲੇ ਦੀ ਸੂਚਨਾ ਮਿਲਦਿਆਂ ਹੀ ਉਹ ਨਿਹਾਲ ਸਿੰਘ ਵਾਲਾ ਹਸਪਤਾਲ ਪੁੱਜੇ ਅਤੇ ਹਾਦਸੇ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਉਸ ਦੇ ਬਿਆਨਾਂ 'ਤੇ ਕਾਰਵਾਈ ਕਰਦੇ ਹੋਏ ਸਿਵਲ ਹਸਪਤਾਲ 'ਚ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ। ਕੁਲਵਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਦਾਦਾ ਸਹੁਰਾ ਅਜੀਤ ਸਿੰਘ ਦੀ 24 ਫਰਵਰੀ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ ਅਤੇ 5 ਮਾਰਚ ਨੂੰ ਉਨ੍ਹਾਂ ਦਾਂ ਭੋਗ ਪਿਆ ਸੀ।