ਅੱਜ ਦਾ ਬਜਟ ਮਨੁੱਖੀ ਸਰੋਤ ਵਿਕਾਸ ਮੁਖੀ ਹੈ : MP ਵਿਕਰਮਜੀਤ ਸਾਹਨੀ

ਏਜੰਸੀ

ਖ਼ਬਰਾਂ, ਪੰਜਾਬ

ਸਿੱਖਿਆ, ਸਿਹਤ ਤੇ ਖੇਤੀਬਾੜੀ 'ਚ ਵਧੇਰੇ ਨਿਵੇਸ਼ ਕਰ ਰਿਹਾ ਹੈ ਬਜਟ

Vikramjit Singh Sahney

 ਚੰਡੀਗੜ੍ਹੋ - ਪੰਜਾਬ ਸਰਕਾਰ ਦੇ ਅੱਜ ਦੇ ਬਜਟ ਦੀ ਸੰਸਦ ਮੈਂਬਰ ਵਿਕਰਮਜੀਤ ਸਿੰਧ ਸਾਹਨੀ ਨੇ ਸ਼ਲਾਘਾ ਕੀਤੀ ਹੈ। ਇਸ ਬਜਟ ਬਾਰੇ ਬੋਲਦਿਆਂ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਇਹ ਇੱਕ ਅਗਾਂਹਵਧੂ ਬਜਟ ਹੈ ਜਿਸ ਵਿੱਚ ਸਿੱਖਿਆ, ਹੁਨਰ, ਸਿਹਤ ਅਤੇ ਖੇਤੀਬਾੜੀ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ। ਸਿੱਖਿਆ ਖੇਤਰ ਨੂੰ 17072 ਕਰੋੜ ਰੁਪਏ ਦੀ ਅਲਾਟਮੈਂਟ ਮਿਲੀ ਜੋ ਪਿਛਲੇ ਸਾਲ ਨਾਲੋਂ 12% ਵੱਧ ਹੈ। ਵਿੱਤ ਮੰਤਰੀ ਵੱਲੋਂ ਨਵੀਂ ਖੇਡ ਨੀਤੀ ਦਾ ਐਲਾਨ ਵੀ ਸਵਾਗਤਯੋਗ ਕਦਮ ਹੈ।

ਵੱਖ-ਵੱਖ ਖੇਤਰਾਂ ਵਿੱਚ ਵਧੇ ਬਜਟ ਦੀ ਸ਼ਲਾਘਾ ਕਰਦਿਆਂ ਸ੍ਰੀ ਸਾਹਨੀ ਨੇ ਕਿਹਾ ਕਿ ਰੁਜ਼ਗਾਰ ਸਿਰਜਣਾ ਅਤੇ ਹੁਨਰ ਵਿਕਾਸ ਪੰਜਾਬ ਰਾਜ ਲਈ ਸਮੇਂ ਦੀ ਸਭ ਤੋਂ ਅਹਿਮ ਲੋੜ ਹੈ। ਮੈਨੂੰ ਖੁਸ਼ੀ ਹੈ ਕਿ ਸਰਕਾਰ ਨੇ ਇਸ ਲਈ 231 ਕਰੋੜ ਦਾ ਬਜਟ ਪੇਸ਼ ਕੀਤਾ ਹੈ ਜੋ ਪਿਛਲੇ ਸਾਲ ਨਾਲੋਂ 36% ਵੱਧ ਹੈ। ਮੈਂ ਨਿੱਜੀ ਤੌਰ 'ਤੇ ਸਰਕਾਰ ਨਾਲ ਇਸ 'ਤੇ ਕੰਮ ਕਰ ਰਿਹਾ ਹਾਂ ਅਤੇ ਆਉਣ ਵਾਲੇ ਸਾਲ ਵਿਚ 20 ਸੈਂਟਰ ਆਫ ਐਕਸੀਲੈਂਸ ਲੈ ਕੇ ਆਵਾਂਗਾ ਜੋ ਪੰਜਾਬ ਦੇ ਨੌਜਵਾਨਾਂ ਨੂੰ ਵਿਸ਼ਵ ਪੱਧਰੀ ਹੁਨਰ ਵਿਕਾਸ ਪ੍ਰੋਗਰਾਮ ਪ੍ਰਦਾਨ ਕਰੇਗਾ।

ਸਾਹਨੀ ਨੇ ਅੱਗੇ ਕਿਹਾ ਕਿ ਖੇਤੀਬਾੜੀ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ। ਰਾਜ ਪੂਰੇ ਦੇਸ਼ ਲਈ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਂਦਾ ਹੈ, 20% ਦੇ ਸਾਲਾਨਾ ਵਾਧੇ ਨਾਲ 13,888 ਕਰੋੜ ਰੁਪਏ ਦੀ ਵੰਡ ਬਹੁਤ ਸ਼ਲਾਘਾਯੋਗ ਕਦਮ ਹੈ। ਇਸ ਵਿੱਚ ਫਸਲੀ ਵਿਭਿੰਨਤਾ, ਕਿਸਾਨਾਂ ਨੂੰ ਮੁਫਤ ਬਿਜਲੀ, ਫਸਲੀ ਬੀਮਾ, ਬਾਗਬਾਨੀ ਆਦਿ ਲਈ ਪ੍ਰੋਗਰਾਮ ਅਤੇ ਪ੍ਰੋਤਸਾਹਨ ਸ਼ਾਮਲ ਹਨ। ਪਰਾਲੀ ਸਾੜਨ ਨੂੰ ਰੋਕਣ ਲਈ 350 ਕਰੋੜ ਦੀ ਵਿਸ਼ੇਸ਼ ਵੰਡ ਇੱਕ ਉਸਾਰੂ ਕਦਮ ਹੈ। ਸਰਕਾਰ ਨੇ ਸਿਹਤ ਅਤੇ ਪਰਿਵਾਰ ਭਲਾਈ ਲਈ 4781 ਕਰੋੜ ਰੁਪਏ ਦੀ ਅਲਾਟਮੈਂਟ ਕੀਤੀ ਹੈ ਜੋ ਪਿਛਲੇ ਸਾਲ ਨਾਲੋਂ 11% ਵੱਧ ਹੈ। ਆਮ ਆਦਮੀ ਕਲੀਨਿਕ ਸਰਕਾਰ ਦਾ ਇੱਕ ਕ੍ਰਾਂਤੀਕਾਰੀ ਕਦਮ ਹੈ। ਰਾਜ ਵਿੱਚ 504 ਆਮ ਆਦਮੀ ਕਲੀਨਿਕ ਪਹਿਲਾਂ ਹੀ ਕੰਮ ਕਰ ਰਹੇ ਹਨ ਅਤੇ ਹੁਣ ਤੱਕ 10.50 ਲੱਖ ਤੋਂ ਵੱਧ ਮਰੀਜ਼ਾਂ ਨੂੰ ਮੁਫਤ ਦਵਾਈਆਂ ਪ੍ਰਦਾਨ ਕਰ ਚੁੱਕੇ ਹਨ।