'ਯੁੱਧ ਨਸ਼ਿਆਂ ਵਿਰੁੱਧ': 10 ਦਿਨਾਂ 'ਚ 1035 ਕਿਲੋਗ੍ਰਾਮ ਨਸ਼ਾ ਬਰਾਮਦ, 24 ਨਸ਼ਾ ਤਸਕਰਾਂ ਦੀਆਂ ਜਾਇਦਾਦਾਂ 'ਤੇ ਚੱਲਿਆ ਬੁਲਡੋਜ਼ਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

1360 ਨਸ਼ੀਲੇ ਪਦਾਰਥ ਵੇਚਣ ਵਾਲੇ ਗ੍ਰਿਫ਼ਤਾਰ

'War on Drugs': 1035 kg drugs seized in 10 days, bulldozers run over properties of 24 drug smugglers

ਚੰਡੀਗੜ੍ਹ: 'ਆਪ' ਦੇ ਪ੍ਰਧਾਨ ਅਮਨ ਅਰੋੜਾ ਨੇ ਨਸ਼ਿਆ ਨੂੰ ਲੈ ਕੇ ਪ੍ਰੈੱਸ ਵਾਰਤਾ ਕੀਤੀ। ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਨੂੰ ਲੈ ਕੇ ਪਿਛਲੇ 10 ਦਿਨਾਂ ਦੇ ਅੰਕੜੇ ਜਾਰੀ ਕੀਤੇ ਹਨ। ਅਮਨ ਅਰੋੜਾ ਨੇ ਕਿਹਾ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਰਹਿਨੁਮਾਈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਵੱਲੋਂ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਲਾਮਿਸਾਲ ਸਫ਼ਲਤਾ ਮਿਲੀ ਹੈ।

ਉਨ੍ਹਾਂ ਦੱਸਿਆ ਕਿ ‘ਯੁਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੁਣ ਤੱਕ ਪੁਲੀਸ ਨੇ ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ (ਐਨਡੀਪੀਐਸ) ਤਹਿਤ 988 ਐਫਆਈਆਰ ਦਰਜ ਕਰਕੇ 1360 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ  ਅਤੇ 1035 ਕਿਲੋ ਹੈਰੋਇਨ, ਅਫੀਮ ਅਤੇ ਹੋਰ ਸਿੰਥੈਟਿਕ ਡਰੱਗਜ਼ ਜ਼ਬਤ ਕੀਤੇ ਹਨ।  ਕਰੀਬ 6 ਲੱਖ 81 ਹਜ਼ਾਰ ਨਸ਼ੀਲੀਆਂ ਗੋਲੀਆਂ ਅਤੇ 36 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਗਈ ਹੈ।  ਇਹ ਅੰਕੜੇ ਦੱਸਦੇ ਹਨ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨਸ਼ਾ ਖਤਮ ਕਰਨ ਲਈ ਕਿੰਨੀ ਗੰਭੀਰ ਹੈ।

ਅਮਨ ਅਰੋੜਾ ਨੇ ਕਿਹਾ ਹੈ ਕਿ  ਨਸ਼ਾ ਤਸਕਰੀ ਨਾਲ ਸਬੰਧਤ 24 ਦੇ ਕਰੀਬ ਇਮਾਰਤਾਂ ਨੂੰ ਢਾਹਿਆ ਗਿਆ ਹੈ।  ਇਨ੍ਹਾਂ ਲੋਕਾਂ ਨੇ ਗੈਰ-ਕਾਨੂੰਨੀ ਤਰੀਕਿਆਂ ਅਤੇ ਤਸਕਰੀ ਰਾਹੀਂ ਕਰੋੜਾਂ ਰੁਪਏ ਦੀ ਜਾਇਦਾਦ ਹਾਸਲ ਕੀਤੀ ਸੀ।  ਇਸ ਦੇ ਨਾਲ ਹੀ ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਗੋਲੀ ਲੱਗਣ ਕਾਰਨ 19 ਤਸਕਰ ਵੀ ਜ਼ਖ਼ਮੀ ਹੋ ਗਏ।  ਪੁਲਿਸ ਨੂੰ ਆਪਣੀ ਸੁਰੱਖਿਆ ਲਈ ਇਨ੍ਹਾਂ ਲੋਕਾਂ 'ਤੇ ਗੋਲੀ ਚਲਾਉਣ ਲਈ ਮਜਬੂਰ ਹੋਣਾ ਪਿਆ। ਅਰੋੜਾ ਨੇ ਕਿਹਾ ਕਿ 'ਆਪ' ਸਰਕਾਰ ਪੰਜਾਬ 'ਚੋਂ ਨਸ਼ਾ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।  ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ 24×7 ਕਾਰਵਾਈ ਕੀਤੀ ਜਾ ਰਹੀ ਹੈ।  ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਜਾਂ ਤਾਂ ਨਸ਼ੇ ਦਾ ਕਾਰੋਬਾਰ ਛੱਡ ਦੇਣ ਜਾਂ ਪੰਜਾਬ ਛੱਡ ਕੇ ਚਲੇ ਜਾਣ।  ਨਸ਼ੇ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਅਰੋੜਾ ਨੇ ਦੱਸਿਆ ਕਿ ਇਸ ਮੁਹਿੰਮ ਲਈ ਬਣਾਈ ਗਈ ਕੈਬਨਿਟ ਕਮੇਟੀ ਦੇ ਚਾਰ ਮੰਤਰੀ ਮੈਂ, ਹਰਪਾਲ ਸਿੰਘ ਚੀਮਾ, ਲਾਲਜੀਤ ਸਿੰਘ ਭੁੱਲਰ ਅਤੇ ਤਰੁਨਪ੍ਰੀਤ ਸਿੰਘ ਸੌਂਧ ਲਗਾਤਾਰ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰ ਰਹੇ ਹਨ ਅਤੇ ਨਿਗਰਾਨੀ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗਾਂ ਕਰ ਰਹੇ ਹਨ।  ਇਸ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਪੰਜਾਬ ਦੇ ਸਾਰੇ ਹਸਪਤਾਲਾਂ, ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦਾ ਨਿਰੀਖਣ ਕਰ ਰਹੇ ਹਨ ਅਤੇ ਮਰੀਜ਼ਾਂ ਨਾਲ ਮੁਲਾਕਾਤ ਵੀ ਕਰ ਰਹੇ ਹਨ। 

ਅਮਨ ਅਰੋੜਾ ਨੇ ਅਕਾਲੀ ਦਲ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਕਾਲੀ ਦਲ ਆਪਣੀ ਮਰਜੀ ਨਾਲ ਜਥੇਦਾਰ ਲਗਾ ਦਿੱੰਦਾ ਹੈ ਅਤੇ ਆਪਣੀ ਮਰਜੀ ਨਾਲ ਹਟਾ ਦਿਦਾ ਹੈ। ਉਨਾਂ ਨੇ ਕਿਹਾ ਹੈ ਕਿ ਜਥੇਦਾਰ ਲਗਾਉਣ ਦੀ ਕੋਈ ਵਿਧੀ ਵਿਧਾਨ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਕਾਲੀ ਦਲ ਦਾ ਅੰਤ ਹੋਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਿੱਖ ਸੰਗਤਾਂ ਵਿੱਚ ਜਥੇਦਾਰ ਨੂੰ ਹਟਾਉਣ ਨੂੰ ਲੈ ਕੇ ਕਾਫੀ ਰੋਸ ਪਾਇਆ ਗਿਆ ਹੈ।