ਲੁਧਿਆਣਾ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਈਮੇਲ ਰਾਹੀਂ ਭੇਜੀ ਗਈ ਧਮਕੀ, ਸਕੂਲ ਕਰਵਾਏ ਗਏ ਖਾਲੀ
Threat to blow up three schools in Ludhiana
ਲੁਧਿਆਣਾ : ਲੁਧਿਆਣਾ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਈ.ਮੇਲ ਰਾਹੀਂ ਸਕੂਲ ਦੇ ਪ੍ਰਿੰਸੀਪਲਾਂ ਨੂੰ ਆਈ ਹੈ। ਪ੍ਰਿੰਸੀਪਲਾਂ ਵਲੋਂ ਇਸ ਸੰਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕੁਝ ਮਿੰਟ ਪਹਿਲਾਂ ਆਈ ਇਸ ਧਮਕੀ ਤੋਂ ਬਾਅਦ ਸਕੂਲ ਪ੍ਰਸ਼ਾਸਨ ਵਲੋਂ ਵੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਬੱਚਿਆਂ ਨੂੰ ਸਕੂਲ ਤੋਂ ਬਾਹਰ ਕੱਢਿਆ ਜਾ ਰਿਹਾ ਹੈ।