ਸਕੇ ਭਰਾ ਨੇ ਗੋਲੀ ਮਾਰ ਕੇ ਕੀਤਾ ਭੈਣ ਦਾ ਕਤਲ, ਪੁਲਿਸ ਜਾਂਚ 'ਚ ਜੁਟੀ..!!!

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਸਬਾ ਮੱਲਾਂਵਾਲਾ ਅਧੀਨ ਆਉਂਦੇ ਪਿੰਡ ਅਲੀ ਵਾਲਾ ਵਿਖੇ ਸਕੇ ਭਰਾ ਨੇ ਆਪਣੀ ਭੈਣ ਦੇ ਸਹੁਰੇ ਘਰ ਦਾਖਲ ਹੋ ਕੇ ਭੈਣ ਨੂੰ ਗੋਲੀ ਮਾਰ ਕੇ ਮੌਤ ਦੀ ਘਾਟ ਉਤਾਰ ਦਿੱਤਾ।

Brother murdered his sister

ਫਿਰੋਜ਼ਪੁਰ (ਬਲਬੀਰ ਸਿੰਘ ਜੋਸਨ) : ਕਸਬਾ ਮੱਲਾਂਵਾਲਾ ਅਧੀਨ ਆਉਂਦੇ ਪਿੰਡ ਅਲੀ ਵਾਲਾ ਵਿਖੇ ਸਕੇ ਭਰਾ ਨੇ ਆਪਣੀ ਭੈਣ ਦੇ ਸਹੁਰੇ ਘਰ ਦਾਖਲ ਹੋ ਕੇ ਭੈਣ ਨੂੰ ਗੋਲੀ ਮਾਰ ਕੇ ਮੌਤ ਦੀ ਘਾਟ ਉਤਾਰ ਦਿੱਤਾ। ਮ੍ਰਿਤਕਾ ਦੀ ਪਛਾਣ ਪਰਮਜੀਤ ਕੌਰ ਵਜੋਂ ਹੋਈ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ ਜਸਵਿੰਦਰ ਸਿੰਘ ਨੇ ਥਾਣਾ ਆਰਿਫ ਕੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸ ਦਾ ਕਰੀਬ 11 ਵਰ੍ਹੇ ਪਹਿਲੋਂ ਪਰਮਜੀਤ ਕੌਰ ਵਾਸੀ ਬੰਡਾਲਾ ਨਾਲ ਦਾ ਵਿਆਹ ਹੋਇਆ ਸੀ।

ਜਸਵਿੰਦਰ ਸਿੰਘ ਮੁਤਾਬਿਕ ਉਨ੍ਹਾਂ ਦਾ ਆਪਣੇ ਸਹੁਰੇ ਪਰਿਵਾਰ ਨਾਲ ਕਿਸੇ ਗੱਲ ਨੂੰ ਲੈ ਕੇ ਵਿਵਾਦ ਚੱਲਿਆ ਆ ਰਿਹਾ ਸੀ ਅਤੇ ਉਨ੍ਹਾਂ ਦਾ ਕਰੀਬ 4-5 ਸਾਲ ਤੋਂ ਸਹੁਰੇ ਪਰਿਵਾਰ ਨਾਲ ਬੋਲ ਬੁਲਾਰਾ ਅਤੇ ਘਰ ਆਉਣਾ ਜਾਣਾ ਵੀ ਬੰਦ ਸੀ। ਜਸਵਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਉਹ ਅਤੇ ਉਸ ਦੀ ਪਤਨੀ ਪਰਮਜੀਤ ਕੌਰ ਘਰ ਵਿਚ ਮੌਜ਼ੂਦ ਸਨ ਤਾਂ ਇਸ ਦੌਰਾਨ ਉਸ ਦਾ ਸਾਲਾ ਗੁਰਸਾਬ ਸਿੰਘ ਆਪਣੇ ਤਿੰਨ ਅਣਪਛਾਤੇ ਸਾਥੀਆਂ ਨਾਲ ਗੱਡੀ 'ਤੇ ਸਵਾਰ ਹੋ ਕੇ ਆਇਆ ਅਤੇ ਆਉਂਦੇ ਸਾਰ ਹੀ ਪਰਮਜੀਤ ਕੌਰ ਦੇ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਸਵਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ ਭੱਜ ਕੇ ਆਪਣੀ ਜਾਨ ਬਚਾਈ ਅਤੇ ਪੁਲਿਸ ਨੂੰ ਸੂਚਨਾ ਦਿਤੀ।

 ਦੂਜੇ ਪਾਸੇ ਇਸ ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਰੇਸ਼ਮ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਭੇਜ ਦਿੱਤਾ ਗਿਆ ਹੈ। ਪੁਲਿਸ ਦੱਸਿਆ ਕਿ ਸ਼ਿਕਾਇਤਕਰਤਾ ਜਸਵਿੰਦਰ ਸਿੰਘ ਦੇ ਬਿਆਨਾਂ ਨੂੰ ਕਲਮਬੰਦ ਕਰਦਿਆ ਹੋਇਆ ਕਾਰਵਾਈ ਕੀਤੀ ਜਾ ਰਹੀ ਹੈ।