ਰਾਹੁਲ ਗਾਂਧੀ 13 ਅਪ੍ਰੈਲ ਨੂੰ ਅੰਮ੍ਰਿਤਸਰ ਦੇ ਜਲਿਆਂਵਾਲਾ ਬਾਗ ‘ਚ ਸ਼ਹੀਦਾਂ ਨੂੰ ਦੇਣਗੇ ਸ਼ਰਧਾਜ਼ਲੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗਰਸ ਪ੍ਰਧਾਨ ਰਾਹੁਲ ਗਾਂਧੀ ਦਾ 13 ਅਪ੍ਰੈਲ ਨੂੰ ਅੰਮ੍ਰਿਤਸਰ ਆਉਣ ਦਾ ਪ੍ਰੋਗਰਾਮ ਬਣ ਗਿਆ ਹੈ

Rahul Gandhi

ਜਲੰਧਰ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦਾ 13 ਅਪ੍ਰੈਲ ਨੂੰ ਅੰਮ੍ਰਿਤਸਰ ਆਉਣ ਦਾ ਪ੍ਰੋਗਰਾਮ ਬਣ ਗਿਆ ਹੈ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੰਮ੍ਰਿਤਸਰ ਵਿਚ 13 ਨੂੰ ਸਵੇਰ 9 ਵਜੇ ਪਹੁੰਚਣਗੇ ਤੇ ਉਥੋਂ ਸਿੱਧਾ ਜਲਿਆਂਵਾਲਾ ਬਾਗ ਜਾ ਕੇ ਸ਼ਹੀਦਾਂ ਨੂੰ ਸ਼ਰਧਾਜ਼ਲੀ ਸਮਰਪਿਤ ਕਰਨਗੇ। ਜਲਿਆਂਵਾਲਾ ਬਾਗ ਕਤਲੇਆਮ ਨੂੰ 100 ਸਾਲ ਪੂਰੇ ਹੋਣ ਜਾ ਰਹੇ ਹਨ।

ਇਸ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਦੇਸ਼ ਕਾਗਰਸ ਕਮੇਟੀ ਪ੍ਰਧਾਨ ਸੁਨੀਲ ਜਾਖੜ ਨੇ ਰਾਹੁਲ ਗਾਂਧੀ ਨੂੰ ਅੰਮ੍ਰਿਤਸਰ ਆਉਣ ਦਾ ਸੰਦੇਸ਼ ਦਿੱਤਾ ਸੀ ਤਾਂ ਜੋ ਉਨ੍ਹਾਂ ਨੇ ਸਵੀਕਾਰ ਕਰ ਲਿਆ। ਕਾਂਗਰਸੀ ਹਲਕਿਆਂ ਨੇ ਦੱਸਿਆ ਕਿ ਰਾਹੁਲ ਗਾਂਧੀ ਦਾ ਅੰਮ੍ਰਿਤਸਰ ਵਿਚ ਕੇਵਲ ਡੇਢ ਘਟਾ ਰੁਕਣ ਦਾ ਪ੍ਰੋਗਰਾਮ ਹੈ ਕਿਉਂਕਿ ਉਸ ਤੋਂ ਬਾਅਦ ਉਨ੍ਹਾਂ ਨੇ ਹੋਰ ਰਾਜ ਵਿਚ ਚੋਣਾਂ ਸਭਾ ਵਿਚ ਭਾਗ ਲੈਣ ਲਈ ਜਾਣਾ ਹੈ। ਰਾਹੁਲ ਗਾਂਧੀ ਦੇ ਨਾਲ 13 ਨੂੰ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਮੌਜੂਦ ਰਹਿਣਗੇ।

ਰਾਹੁਲ ਗਾਧੀ ਜਲਿਆਂਵਾਲਾ ਬਾਗ ਵਿਚ 100 ਸਾਲ ਪਹਿਲਾਂ ਜਨਰਲ ਡਾਇਰ ਦੇ ਹੁਕਮਾਂ ਪਰ ਹੋਏ ਗੋਲੀਕਾਂਡ ਵਿਚ ਸ਼ਹੀਦ ਹੋਏ ਕ੍ਰਾਂਤੀਕਾਰੀਆਂ ਅਤੇ ਹੋਰ ਲੋਕਾਂ ਨੂੰ ਸ਼ਰਧਾ ਦੇ ਫੁੱਟ ਭੇਟ ਕਰਨ ਤੋਂ ਬਾਅਦ ਅਪਣੇ ਵਿਚਾਰ ਦੇਣਗੇ। ਰਾਹੁਲ ਗਾਂਧੀ ਦੇ ਪ੍ਰੋਗਰਾਮ ਨੂੰ ਦੇਖਦੇ ਹੋਏ ਅੰਮ੍ਰਿਤਸਰ ਦੇ ਕਾਂਗਰਸੀ ਨੇਤਾਵਾਂ ਨੂੰ ਤਿਆਰੀਆਂ ਕਰਨ ਦੇ ਹੁਕਮ ਜਾਰੀ ਕਰ ਦਿੱਤਾ ਗਏ ਹਨ। ਕਾਂਗਰਸੀ ਸੂਤਰਾਂ ਨੇ ਦੱਸਿਆ ਕਿ ਚੋਣ ਆਯੋਗ ਨੇ ਪਹਿਲਾਂ ਹੀ ਮੁੱਖ ਮੰਤਰੀ ਅਮਰਿੰਦਰ ਸਿੰਘ ਉਤੇ ਉਨ੍ਹਾਂ ਦੇ ਮੰਤਰੀਆਂ ਨੂੰ ਜਲਿਆਂਵਾਲਾ ਬਾਗ ਵਿਚ ਪ੍ਰੋਗਰਾਮ ਕਰਨ ਦੀ ਮੰਜ਼ੂਰੀ ਦਿਤੀ ਹੈ। ਇਸ ਨੂੰ ਦੇਖਦੇ ਹੋਏ ਰਾਹੁਲ ਗਾਂਧੀ ਦੇ ਪ੍ਰੋਗਰਾਮ ਵਿਚ ਚੋਣ ਜ਼ਾਬਤੇ ਲਾਗੂ ਨਹੀਂ ਹੋਵੇਗਾ।