ਸ਼੍ਰੋਮਣੀ ਕਮੇਟੀ ਨੇ ਫਾਰਗ ਕੀਤੇ 523 ਮੁਲਾਜ਼ਮਾਂ ਨੂੰ ਕੀਤਾ ਬਹਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਕਮੇਟੀ ਵੱਲੋਂ ਕੱਢੇ ਗਏ ਮੁਲਾਜ਼ਮਾਂ ਨੇ ਆਪਣਾ ਧਰਨਾ ਖ਼ਤਮ ਕਰ ਦਿੱਤਾ ਹੈ

Shiromani Gurdwara Parbandhak Committee

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਨੇ ਪਹਿਲਾਂ ਫਾਰਗ ਕੀਤੇ ਗਏ 523 ਮੁਲਾਜ਼ਮਾਂ ਨੂੰ ਬਹਾਲ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਕੱਢੇ ਗਏ ਮੁਲਾਜ਼ਮਾਂ ਨੇ ਆਪਣਾ ਧਰਨਾ ਖ਼ਤਮ ਕਰ ਦਿੱਤਾ ਹੈ। ਇਸ ਦੌਰਾਨ ਹੁਣ ਕਮੇਟੀ ਨੇ 523 ਮੁਲਾਜ਼ਮਾਂ ਨੂੰ ਬਹਾਲ ਕਰ ਦਿੱਤਾ ਹੈ। ਦੱਸ ਦੇਈਏ ਕਿ ਪਿਛਲੇ 13 ਦਿਨਾਂ ਤੋਂ ਇਹ ਮੁਲਾਜ਼ਮ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਦੇ ਬਾਹਰ ਭੁੱਖ ਹੜਤਾਲ 'ਤੇ ਬੈਠੇ ਸਨ। ਬਹਾਲ ਕੀਤੇ ਜਾਣ ਤੋਂ ਬਾਅਦ ਹੜਤਾਲੀ ਮੁਲਾਜ਼ਮਾਂ ਵੱਲੋਂ ਭੁੱਖ ਹੜਤਾਲ ਤੇ ਰੋਸ ਧਰਨਾ ਖ਼ਤਮ ਕਰ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਇਹ ਸਾਰੇ 523 ਮੁਲਾਜ਼ਮ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਦੇ ਕਾਰਜਕਾਲ ਦੌਰਾਨ ਭਰਤੀ ਕੀਤੇ ਗਏ ਸੀ। ਜਦੋਂ ਮੌਜੂਦਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਾਰਜਭਾਰ ਸੰਭਾਲਿਆ ਤਾਂ ਇਨ੍ਹਾਂ ਮੁਲਾਜ਼ਮਾਂ ਦੀ ਭਰਤੀ 'ਤੇ ਬੇਨਿਯਮੀਆਂ ਦੇ ਇਲਜ਼ਾਮ ਲੱਗੇ ਸਨ। ਇਸ ਲਈ ਇਨ੍ਹਾਂ ਨੂੰ ਫਾਰਗ ਕਰ ਦਿੱਤਾ ਗਿਆ ਸੀ। ਦੱਸ ਦਈਏ ਕਿ ਪਿਛਲੇ ਦਿਨੀਂ ਸ਼੍ਰੋਮਣੀ ਕਮੇਟੀ ਵੱਲੋਂ ਕੱਢੇ ਗਏ ਮੁਲਾਜ਼ਮਾ ਵੱਲੋਂ ਧਰਨਾ ਇਸ ਕਰਕੇ ਦਿੱਤਾ ਗਿਆ ਸੀ ਕਿਉਂਕਿ ਸ਼੍ਰੋਮਣੀ ਕਮੇਟੀ ਵਿਚੋਂ ਕੱਢੇ ਜਾਣ ਤੇ ਮੁਲਾਜ਼ਮ ਬੇਰੁਜ਼ਗਾਰ ਹੋ ਗਏ ਸਨ ਅਤੇ ਉਹਨਾਂ ਲਈ ਆਪਣਾ ਪੇਟ ਪਾਲਣਾ ਮੁਸ਼ਕਿਲ ਹੋ ਗਿਆ ਸੀ।

ਜ਼ਿਕਰਯੋਗ ਹੈ ਕਿ ਇਸ ਧਰਨੇ ਦੇ ਦੌਰਾਨ ਇਕ ਸੁਖਮਨ ਨਾਮੀ ਲੜਕੇ ਨੇ ਸਲਫ਼ਾਸ ਪੀ ਕੇ ਆਪਣੀ ਜਾਨ ਲੈਣ ਦੀ ਕੋਸ਼ਿਸ਼ ਕੀਤੀ ਸੀ ਪਰ ਹੁਣ ਉਹ ਸ਼੍ਰੀ ਗੁਰੂ ਰਾਮ ਦੇਵ ਹਸਪਤਾਲ ਵਿਚ ਦਾਖਲ ਹੈ ਅਤੇ ਉਸਦੀ ਹਾਲਤ ਗੰਭੀਰ ਦੱਸੀ ਗਈ ਹੈ। ਇਸ ਲਈ ਉਹਨਾਂ ਨੇ ਆਪਣੀ ਮੰਗ ਪੂਰੀ ਕਰਵਾਉਣ ਦੇ ਲਈ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਦੇ ਬਾਹਰ ਭੁੱਖ ਹੜਤਾਲ ਕੀਤੀ ਸੀ।