ਹਰਸਿਮਰਤ ਕੌਰ ਬਾਦਲ ਵਲੋਂ ਕੈਪਟਨ ਨੂੰ ਸਰੋਤਾਂ ਦੀ ਵਰਤੋਂ ਕਰਨ ਦੀ ਅਪੀਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੋਵਿਡ -19  ਦੀ ਮਹਾਂਮਾਰੀ ਨੂੰ ਦੇਖਦਿਆ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸੁਚੇਤ ਕਰਦਿਆਂ ਸਰੋਤਾਂ ਦੀ ਵਰਤੋਂ ਕਰਨ ਦੀ

File Photo

ਬਠਿੰਡਾ (ਸੁਖਜਿੰਦਰ ਮਾਨ) : ਕੋਵਿਡ -19  ਦੀ ਮਹਾਂਮਾਰੀ ਨੂੰ ਦੇਖਦਿਆ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸੁਚੇਤ ਕਰਦਿਆਂ ਸਰੋਤਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ।

ਇਕ ਟਵੀਟ ਰਾਹੀਂ ਉਨ੍ਹਾਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਸਵਾਲ ਕੀਤਾ ਹੈ ਕਿ ਮੇਰੇ ਵਲੋਂ ਏਮਜ਼ ਬਠਿੰਡਾ ਦੀ ਐਂਬੂਲੈਂਸ ਵਾਸਤੇ ਦਸੰਬਰ 2019 ਨੂੰ 21 ਲੱਖ ਗ੍ਰਾਂਟ ਦਿਤੀ ਗਈ ਸੀ ਪਰ ਹਾਲੇ ਤਕ 3 ਮਹੀਨੇ ਬੀਤਣ ਦੇ ਬਾਵਜੂਦ ਰਕਮ ਉਸ ਮੰਤਵ ਲਈ ਨਹੀਂ ਵਰਤੀ ਗਈ। ਉਨ੍ਹਾਂ ਗ੍ਰਾਂਟ ਜਾਰੀ ਕਰਨ ਵਾਲਾ ਪੱਤਰ ਵੀ ਸੋਸ਼ਲ ਮੀਡੀਆ ਰਾਹੀਂ ਅਪਲੋਡ ਕੀਤਾ।