ਸਾਨੂੰ ਸਮਝਾ ਤਾਂ ਦਿਉ ਕਿ ਥਾਲੀਆਂ ਤੇ ਮੋਮਬੱਤੀਆਂ ਪਿੱਛੇ ਤਰਕ ਕੀ ਹੈ: ਸੰਧਵਾਂ
ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਵਿਚ ਵੀ ਹਾਲਾਤ ਨਾਜ਼ੁਕ ਬਣੇ ਹੋਏ ਹਨ। ਇਸ ਦੇ ਮੱਦੇਨਜ਼ਰ ਰੋਜ਼ਾਨਾ ਸਪੋਕਸਮੈਨ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ
ਚੰਡੀਗੜ੍ਹ : ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਵਿਚ ਵੀ ਹਾਲਾਤ ਨਾਜ਼ੁਕ ਬਣੇ ਹੋਏ ਹਨ। ਇਸ ਦੇ ਮੱਦੇਨਜ਼ਰ ਰੋਜ਼ਾਨਾ ਸਪੋਕਸਮੈਨ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨਾਲ ਗੱਲਬਾਤ ਕੀਤੀ। ਕੁਲਤਾਰ ਸਿੰਘ ਸੰਧਵਾਂ ਨੇ ਦਸਿਆ ਕਿ ਉਹਨਾਂ ਦੇ ਹਲਕੇ ਵਿਚ ਕੋਰੋਨਾ ਪਾਜ਼ੇਟਿਵ ਮਰੀਜ ਆਉਣ ਤੋਂ ਬਾਅਦ ਲੋਕ ਵੀ ਸਾਵਧਾਨ ਹੋ ਗਏ ਹਨ ਅਤੇ ਉਹ ਹੁਣ ਸਮਝਦਾਰੀ ਵਰਤ ਰਹੇ ਹਨ। ਉਹਨਾਂ ਕਿਹਾ ਕਿ ਇਸ ਬਿਮਾਰੀ ਦਾ ਇਕੋ-ਇਕ ਇਲਾਜ ਹੈ ਤੇ ਉਹ ਹੈ ਸਮਾਜਕ ਦੂਰੀ ਬਣਾ ਕੇ ਰੱਖਣਾ। ਉਹਨਾਂ ਕਿਹਾ ਕਿ ਦੇਸ਼ ਵਿਚ ਹਾਲਾਤ ਬਹੁਤ ਚਿੰਤਾਜਨਕ ਹਨ,
ਉਸ ਦਾ ਕਾਰਨ ਇਹ ਹੈ ਕਿ ਸਰਕਾਰ ਇਸ ਬਿਮਾਰੀ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਉਹਨਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਥਾਲੀਆਂ ਵਜਾਉਣ ਲਈ ਕਹਿਣਾ ਜਾਂ ਮੋਮਬੱਤੀਆਂ ਜਗਾਉਣ ਲਈ ਕਹਿਣਾ, ਇਸ ਚੀਜ਼ ਪਿੱਛੇ ਕੀ ਲੌਜਿਕ ਹੈ, ਇਹ ਸਮਝ ਨਹੀਂ ਆਈ। ਪਰ ਇਸ ਪਿੱਛੇ ਕੋਈ ਲੌਜਿਕ ਤਾਂ ਜ਼ਰੂਰ ਹੈ, ਕਿਉਂਕਿ ਪੀ.ਐਮ ਨੇ ਅਜਿਹਾ ਕਰਨ ਤੋਂ ਪਹਿਲਾ ਕੁਝ ਤਾਂ ਸੋਚਿਆ ਹੋਵੇਗਾ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਲੋਕਾਂ ਦੇ ਖਾਤਿਆਂ ਵਿਚ 1000 ਜਾਂ 2000 ਰੁਪਏ ਪਾਉਣੇ ਚਾਹੀਦੇ ਸੀ, ਤਾਂ ਜੋ ਲੋਕ ਅਪਣਾ ਖ਼ਰਚਾ ਕਰ ਸਕਣ। ਉਹਨਾ ਕਿਹਾ ਕਿ ਸਰਕਾਰ ਨੇ ਪੀ.ਐਮ ਕੇਅਰਜ਼ ਨਾਂ ਦੀ ਸੰਸਥਾ ਬਣਾ ਲਈ, ਜਦੋਂ ਪਹਿਲਾਂ ਹੀ ਪ੍ਰਧਾਨ ਮੰਤਰੀ ਰਾਹਤ ਕੋਸ਼ ਫੰਡ ਹੈ ਤਾਂ ਇਹ ਪ੍ਰਾਈਵੇਟ ਫੰਡ ਬਣਾਉਣ ਦੀ ਕੀ ਲੋੜ ਸੀ। ਲੋਕਾਂ ਨੂੰ ਇਸ ਮਹਾਂਮਾਰੀ ਵਿਚੋਂ ਭ੍ਰਿਸ਼ਟਾਚਾਰ ਦੀ ਬਦਬੂ ਆਉਣ ਲੱਗੀ ਹੈ।