Lockdown : ਹੁਣ ‘ਡਰੋਨ’ ਦੇ ਜ਼ਰੀਏ ਪੁਲਿਸ ਰੱਖੇਗੀ ਸ਼ਹਿਰ ਦੇ ਚੱਪੇ-ਚੱਪੇ 'ਤੇ ਨਜ਼ਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਘੱਟ ਕਰਨ ਦੇ ਲਈ ਦੇਸ਼ ਵਿਚ 21 ਦਿਨ ਦਾ ਲੌਕਡਾਊਨ ਚੱਲ ਰਿਹਾ ਹੈ ਜਿਸ ਦੇ ਕਾਰਨ ਲੋਕਾਂ ਨੂੰ ਘਰਾਂ ਵਿਚ ਰਹਿਣਾ ਦੀ ਅਪੀਲ ਕੀਤੀ ਜਾ ਰਹੀ ਹੈ

lockdown

ਅਜਨਾਲਾ : ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਘੱਟ ਕਰਨ ਦੇ ਲਈ ਦੇਸ਼ ਵਿਚ 21 ਦਿਨ ਦਾ ਲੌਕਡਾਊਨ ਚੱਲ ਰਿਹਾ ਹੈ ਜਿਸ ਦੇ ਕਾਰਨ ਲੋਕਾਂ ਨੂੰ ਘਰਾਂ ਵਿਚ ਰਹਿਣਾ ਦੀ ਅਪੀਲ ਕੀਤੀ ਜਾ ਰਹੀ ਹੈ ਪਰ ਹਾਲੇ ਵੀ ਕਈ ਲੋਕ ਅਜਿਹੇ ਹਨ ਜਿਹੜੇ ਪ੍ਰਸ਼ਾਸਨ ਦੇ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ। ਇਸ ਤੇ ਠੱਲ ਪਾਉਣ ਲਈ ਅਤੇ ਸਰਕਾਰੀ ਆਦੇਸ਼ਾਂ ਨੂੰ ਸੂਚਾਰੂ ਢੰਗ ਨਾਲ ਲਾਗੂ ਕਰਵਾਉਣ ਦੇ ਲਈ  ਪੁਲਿਸ ਦੇ ਵੱਲੋਂ ਡਰੋਨ ਦੀ ਮਦਦ ਲਈ ਜਾ ਰਹੀ ਹੈ ਜਿਸ ਦੇ ਰਾਹੀ ਸਾਰੇ ਸ਼ਹਿਰ ਦੇ ਚੱਪੇ-ਚੱਪੇ ਤੇ ਨਜ਼ਰ ਰੱਖੀ ਜਾ ਰਹੀ ਹੈ।

ਇਸੇ ਤਹਿਤ ਅਜਨਾਲਾ ਦੀ ਪੁਲਿਸ ਦੇ ਵੱਲੋਂ ਵੀ ਇਸ ਡਰੋਨ ਦੇ ਜ਼ਰੀਰੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੇ ਨਜ਼ਰ ਰੱਖੀ ਜਾ ਰਹੀ ਹੈ। ਜਦੋਂ ਇਸ ਸਬੰਧੀ ਡੀਐੱਸਪੀ ਅਜਨਾਲਾ ਸ.ਸੋਹਣ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਰਕਾਰ ਦੇ ਨਿਯਮਾਂ ਦੀ ਪਾਲਣਾ ਕਰਵਾਉਣ ਦੇ ਲਈ ਪੁਲਿਸ ਨੇ ਇਸ ਡਰੋਨ ਮੁਹਿੰਮ ਨੂੰ ਸ਼ੁਰੂ ਕੀਤਾ ਹੈ ਜੇਕਰ ਇਸ ਵਿਚ ਕੋਈ ਵਿਅਕਤੀ ਸਰਕਾਰ ਦੇ ਆਦੇਸ਼ਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਇਵਾਲਾ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਜੇਕਰ ਇਸ ਲੌਕਡਾਊਨ ਵਿਚ ਕਿਸੇ ਨੂੰ ਕੋਈ ਸਮੱਸਿਆ ਆ ਰਹੀ ਹੈ ਤਾਂ ਉਹ ਸਰਕਾਰ ਦੇ ਵੱਲੋਂ ਜ਼ਾਰੀ ਕੀਤੇ ਨੰਬਰ 112 ਫੋਨ ਕਰਕੇ ਆਪਣੀ ਸਮੱਸਿਆ ਸਾਨੂੰ ਦੱਸ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਜ਼ਿਕਰ ਕੀਤਾ ਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਨੂੰ ਰਾਸ਼ਨ ਸਬੰਧੀ ਕੁਝ ਜਰੂਰਤਮੰਦਾਂ ਦੇ ਫੋਨ ਆਏ ਸਨ।

ਜਿਨ੍ਹਾਂ ਦਾ ਪਹਿਲ ਦੇ ਅਧਾਰ ਤੇ ਉਨ੍ਹਾਂ ਵੱਲੋਂ ਹੱਲ ਕੀਤਾ ਗਿਆ ਸੀ ਅਤੇ ਬਆਦ ਵਿਚ ਉਨ੍ਹਾਂ ਤੋਂ ਪ੍ਰਤੀਕ੍ਰਿਆ ਵੀ ਲਈ ਜਾਂਦੀ ਹੈ। ਦੱਸ ਦੱਈਏ ਕਿ ਸਰਕਾਰ ਦੇ ਕਾਨੂੰਨਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਹੁਣ ਤੱਕ ਇਥੇ 70-72 ਵਹੀਕਲਾਂ ਨੂੰ ਬੌਂਡ ਕੀਤਾ ਗਿਆ ਹੈ ਅਤੇ ਨਾਲ ਹੀ ਉਨ੍ਹਾਂ ਲੋਕਾਂ ਤੇ ਵੀ 188 ਦੇ ਪਰਚੇ ਕੀਤੇ ਗਏ ਹਨ ਜਿਹੜੇ ਲੋਕ ਇਸ ਲੌਕਡਾਊਨ ਦੀ ਉਲੰਘਣਾ ਕਰ ਰਹੇ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।