ਮੁੱਖ ਮੰਤਰੀ ਵੱਲੋਂ ਪੰਜਾਬ ‘ਚ ਕਰਫਿਊ ਵਧਾਉਂਣ ਦੇ ਸੰਕੇਤ, ਕਿਸਾਨਾਂ ਨੂੰ ਮਿਲ ਸਕਦੀ ਹੈ ਰਾਹਤ!

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਚ ਵੀ 132 ਲੋਕ ਕਰੋਨਾ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ ਅਤੇ 12 ਲੋਕਾਂ ਇਸ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ।

lockdown

ਚੰਡੀਗੜ੍ਹ : ਭਾਰਤ ਵਿਚ ਕਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਕੇਂਦਰ ਸਰਕਾਰ ਦੇ ਵੱਲ਼ੋਂ ਦੇਸ਼ ਵਿਚ 21 ਦਿਨ ਦਾ ਲੋਕਡਾਊਨ ਲਗਾਇਆ ਗਿਆ ਹੈ ਜਿਸ ਵਿਚ ਹੁਣ ਪੰਜ ਦਿਨ ਬਾਕੀ ਰਹਿ ਗਏ ਹਨ ਪਰ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅੰਮਰਿੰਦਰ ਸਿੰਘ ਦੇ ਵੱਲੋਂ ਇਹ ਸੰਕੇਤ ਦਿੱਤੇ ਗਏ ਹਨ ਕਿ ਪੰਜਾਬ ਵਿਚੋਂ ਹਾਲੇ ਲੌਕਡਾਊਨ ਹਟਾਇਆ ਨਹੀਂ ਜਾਵੇਗਾ। ਕਰਫਿਊ ਦੇ ਵਿਚ ਸਿਰਫ ਕਿਸਾਨਾਂ ਨੂੰ  ਹੀ ਰਾਹਤ ਦਿੱਤੀ ਜਾਵੇਗੀ।

ਇਸ ਵਿਚ ਫਸਲਾਂ ਨੂੰ ਮੰਡੀਆਂ ਤੱਕ ਲਿਆਉਣ ਦੇ ਲਈ ਕਿਸਾਨਾਂ ਨੂੰ ਰਾਹਤ ਦਿੱਤੀ ਜਾਵੇਗੀ। ਇਸ ਦੇ ਨਾਲ ਇਹ ਵੀ ਕਿਹਾ ਕਿ 31 ਮਈ ਤੱਕ ਸਾਰੀ ਫਸਲ ਮੰਡੀ ਵਿਚੋਂ ਚੁੱਕੀ ਜਾਵੇਗੀ। ਦੱਸ ਦੱਈਏ ਕਿ ਪੰਜਾਬ ਵਿਚ ਹਾਲੇ ਕਰੋਨਾ ਵਾਇਰਸ 2 ਸਟੇਜ ਤੇ ਹੈ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਜੁਲਾਈ ਅਗਸਤ ਤੱਕ ਕਰੋਨਾ ਪੀਕ ਤੇ ਹੋਵੇਗਾ। ਉਨ੍ਹਾਂ ਦੱਸਿਆ ਕਿ ਅਕਤੂਬਰ ਤੱਕ ਜਾ ਕੇ ਸਥਿਤੀ ਸਾਫ ਹੋਵੇਗੀ। ਕਿਉਕਿ ਪੰਜਾਬ ਵਿਚ 651 ਜ਼ਮਾਤੀ ਵੀ ਆਏ ਹਨ।

ਮੁੱਖ ਮੰਤਰੀ ਕੈਪਟਨ ਨੇ ਕਿਹਾ ਕਿ ਪੰਜਾਬ ਦੀ ਆਬਾਦੀ 87 ਪ੍ਰਤੀਸ਼ਤ ਕੋਰੋਨਾ ਨਾਲ ਪ੍ਰਭਾਵਿਤ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਦੇ ਨਾਲ ਮਿਲ ਕੇ ਹੀ ਇਸ ਤੇ ਕਾਬੂ ਪਾਇਆ ਜਾ ਸਕਦਾ ਹੈ। ਇਸੇ ਨਾਲ ਉਨ੍ਹਾਂ ਕਿਹਾ ਕਿ ਭਾਵੇਂ ਹਾਲੇ ਪੰਜਾਬ ਵਿਚ ਟੈਸਟਿੰਗ ਘੱਟ ਹੋ ਰਹੀ ਹੈ ਪਰ ਸਾਨੂੰ ਉਮੀਦ ਹੈ ਕਿ ਜਲਦ ਹੀ ਇਸ ਦੀ ਰਫਤਾਰ ਨੂੰ ਵਧਾਇਆ ਜਾਵੇਗਾ।

ਇਸ ਤੋਂ ਇਲਾਵਾ ਕੋਰੋਨਾ ਦੇ ਕਾਰਨ ਲਗਾਏ ਲੌਕਡਾਊਨ ਨੇ ਡਰੱਗ ਦੀ ਸਪਲਾਈ ਤੋੜ ਦਿੱਤੀ ਹੈ। ਕੈਪਟਨ ਨੇ ਕਿਹਾ ਕਿ ਪੰਜਾਬ 'ਚ ਕਮਿਊਨਿਟੀ ਟਰਾਂਸਮਿਸ਼ਨ ਦੀ ਵੀ ਸ਼ੁਰੂਆਤ ਹੋ ਚੁੱਕੀ ਹੈ। ਦੱਸ ਦੱਈਏ ਕਿ ਹੁਣ ਤੱਕ ਪੰਜਾਬ ਵਿਚ ਵੀ 132 ਲੋਕ ਕਰੋਨਾ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ ਅਤੇ 12 ਲੋਕਾਂ ਇਸ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।