ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਨੇ ਰਾਹਤ ਫ਼ੰਡ' 'ਚ ਦਾਨ ਦਿਤਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸਨ ਨੇ ਅਪਣੇ ਸਾਰੇ ਮੁਲਾਜ਼ਮਾਂ ਦੀ ਇਕ ਦਿਨ ਦੀ ਤਨਖ਼ਾਹ 'ਮੁੱਖ ਮੰਤਰੀ ਕੋਵਿਡ-19 ਰਿਲੀਫ਼ ਫੰਡ' ਵਿਚ ਦਾਨ ਦਿਤਾ ਹੈ

File Photo

ਚੰਡੀਗੜ੍ਹ  (ਸ.ਸ.ਸ) : ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸਨ ਨੇ ਅਪਣੇ ਸਾਰੇ ਮੁਲਾਜ਼ਮਾਂ ਦੀ ਇਕ ਦਿਨ ਦੀ ਤਨਖ਼ਾਹ 'ਮੁੱਖ ਮੰਤਰੀ ਕੋਵਿਡ-19 ਰਿਲੀਫ਼ ਫੰਡ' ਵਿਚ ਦਾਨ ਦਿਤਾ ਹੈ। ਕਾਰਪੋਰੇਸ਼ਨ ਦੇ ਚੇਅਰਮੈਨ ਇੰਜਿ: ਮੋਹਣ ਲਾਲ ਸੂਦ ਨੇ ਦਸਿਆ ਕਿ ਇਕ ਦਿਨ ਦੀ ਤਨਖ਼ਾਹ ਦਾਨ ਕਰ ਕੇ 2 ਲੱਖ 23 ਹਾਜ਼ਾਰ ਤੋਂ ਵੱਧ ਦਾ ਯੋਗਦਾਨ ਪਾਇਆ ਗਿਆ ਹੈ।

ਸ਼੍ਰ੍ਰੀ ਸੂਦ ਨੇ ਦਸਿਆ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸਨ ਦੇ ਕਰਮਚਾਰੀਆਂ ਵਲੋਂ ਹਮੇਸਾ ਔਖੇ ਸਮੇਂ ਆਪਣੇ ਫ਼ਰਜ਼ਾਂ 'ਤੇ ਪਹਿਰਾ ਦਿੰਦੇ ਆ ਰਹੇ ਹਨ। ਇਸਤੋਂ ਪਹਿਲਾਂ  ਕਰਮਚਾਰੀਆਂ ਨੇ ਪਿਛਲੇ ਸਾਲ ਆਏ ਹੜ੍ਹਾਂ ਦੌਰਾਨ ਹੋਏ ਭਾਰੀ ਨੁਕਸਾਨ ਸਮੇਂ ਵੀ ਇਕ ਲੱਖ ਰੁਪਏ ਦਾ ਯੋਗਦਾਨ ਮੁੱਖ ਮੰਤਰੀ ਰਾਹਤ ਫ਼ੰਡ ਵਿਚ ਪਾਇਆ ਸੀ।